ਚੰਡੀਗੜ੍ਹ, 14 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਨੌਸ਼ਹਿਰਾ ਪੰਨੂਆਂ ਨੇੜੇ ਤੀਰਥ ਯਾਤਰਾ ਦੀਆਂ ਬੱਸਾਂ ਦੇ ਹਾਦਸਾਗ੍ਰਸਤ ਹੋਣ ਦੀ ਬੇਹੱਦ ਦੁਖਦਾਈ ਖ਼ਬਰ ਮਿਲੀ।
ਇਸ ਭਿਆਨਕ ਹਾਦਸੇ ਵਿਚ 4 ਸ਼ਰਧਾਲੂਆਂ ਦੀ ਜਾਨ ਜਾਣ ਦਾ ਸੁਣ ਕੇ ਮਨ ਬਹੁਤ ਉਦਾਸ ਹੈ... ਪੁਲਿਸ ਤੇ ਪ੍ਰਸ਼ਾਸਨ ਮੌਕੇ 'ਤੇ ਰਾਹਤ ਕਾਰਜਾਂ 'ਚ ਜੁਟੇ ਹਨ... ਅਧਿਕਾਰੀਆਂ ਨੂੰ ਜ਼ਖ਼ਮੀਆਂ ਦੇ ਇਲਾਜ 'ਚ ਕੋਈ ਕਸਰ ਨਾ ਛੱਡਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਹਨ... ਦੁੱਖ ਦੀ ਇਸ ਔਖੀ ਘੜੀ 'ਚ ਪੀੜਤ ਪਰਿਵਾਰਾਂ ਨਾਲ ਮੇਰੀ ਡੂੰਘੀ ਹਮਦਰਦੀ ਹੈ... ਵਾਹਿਗੁਰੂ ਜੀ ਅੱਗੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਦੀ ਅਰਦਾਸ ਕਰਦਾ ਹਾਂ...