ਕੁੱਲਗੜ੍ਹੀ, (ਫਿਰੋਜ਼ਪੁਰ), 16 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ’ਚ ਝੋਨੇ ਦੀ ਖਰੀਦ ਬੰਦ ਹੋਣ ਕਰਕੇ ਅਤੇ ਮੰਡੀਆਂ ਵਿਚ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੇ ਝੋਨੇ ਦੀ ਚੁਕਾਈ ਨਾ ਹੋਣ ਕਰਕੇ ਆੜ੍ਹਤੀਆਂ, ਮਜ਼ਦੂਰਾਂ, ਕਿਸਾਨਾਂ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਫਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪਿੰਡ ਕੁੱਲਗੜ੍ਹੀ ਵਿਖੇ ਜਾਮ ਲਗਾਇਆ। ਇਸ ਧਰਨੇ ’ਚ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦਾ ਵਿਰੋਧ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਖਰੀਦ ਸ਼ੁਰੂ ਨਹੀਂ ਹੁੰਦੀ ਅਤੇ ਝੋਨੇ ਦੀ ਚੁਕਾਈ ਸ਼ੁਰੂ ਨਹੀਂ ਕਰਵਾਈ ਜਾਂਦੀ, ਇਹ ਧਰਨਾ ਜਾਰੀ ਰਹੇਗਾ। ਦੱਸਣਯੋਗ ਹੈ ਕਿ ਸੜਕ ’ਤੇ ਜਾਮ ਕਰੀਬ 11 ਵਜੇ ਤੋਂ ਲਗਾਇਆ ਗਿਆ ਹੈ ਤੇ ਜਾਮ ਲਗਾਏ ਨੂੰ ਕਰੀਬ 2 ਘੰਟੇ ਦਾ ਸਮਾਂ ਹੋ ਗਿਆ ਹੈ ਪਰ ਜ਼ਿਲ੍ਹਾ ਪ੍ਰਸਾਸ਼ਨ ਤੋਂ ਕੋਈ ਅਧਿਕਾਰੀ ਜਾਂ ਮੁਲਾਜ਼ਮ ਲੋਕਾਂ ਦੀ ਸਮੱਸਿਆ ਸੁਣਨ ਲਈ ਮੌਕੇ ’ਤੇ ਨਹੀਂ ਪਹੁੰਚਿਆ ਤੇ ਜਾਮ ’ਚ ਫਸੇ ਲੋਕਾਂ ਦੀ ਜ਼ਿਲ੍ਹਾ ਪ੍ਰਸਾਸ਼ਨ ਨੇ ਕੋਈ ਸਾਰ ਨਹੀਂ ਲਈ।
ਤਾਜ਼ਾ ਖ਼ਬਰਾਂ
Free
ਝੋਨੇ ਦੀ ਖਰੀਦ ਬੰਦ ਹੋਣ ਕਾਰਨ ਕਿਸਾਨ ਯੂਨੀਅਨਾਂ ਅਤੇ ਆੜ੍ਹਤੀਆਂ ਵਲੋਂ ਜਾਮ
ਕੁੱਲਗੜ੍ਹੀ, (ਫਿਰੋਜ਼ਪੁਰ), 16 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ’ਚ ਝੋਨੇ ਦੀ ਖਰੀਦ ਬੰਦ ਹੋਣ ਕਰਕੇ ਅਤੇ ਮੰਡੀਆਂ ਵਿਚ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੇ ਝੋਨੇ ਦੀ ਚੁਕਾਈ ਨਾ ਹੋਣ ਕਰਕੇ ਆੜ੍ਹਤੀਆਂ, ਮਜ਼ਦੂਰਾਂ, ਕਿਸਾਨਾਂ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਫਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪਿੰਡ ਕੁੱਲਗੜ੍ਹੀ ਵਿਖੇ ਜਾਮ ਲਗਾਇਆ।
ਅਜੀਤ ਡੈਸਕ
16-11-2026