ਚੰਡੀਗੜ੍ਹ, 16 ਨਵੰਬਰ- ਘਰੇਲੂ ਬਿਜਲੀ ਖਪਤਕਾਰਾਂ ਲਈ ਪੰਜਾਬ ਸਰਕਾਰ ਦੀ ਵੱਡੀ ਰਾਹਤ ਹੈ। ਘਰੇਲੂ ਬਿਜਲੀ ਖਪਤਕਾਰਾਂ ਲਈ ਦੇਰੀ ਨਾਲ ਭੁਗਤਾਨ ਸਰਚਾਰਜ ਅਤੇ ਬਕਾਇਆ ਬਿੱਲਾਂ 'ਤੇ ਵਿਆਜ ਪੂਰੀ ਤਰ੍ਹਾਂ ਮੁਆਫ਼ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ, ਪੀ.ਐਸ.ਪੀ.ਸੀ.ਐਲ. ਨੇ ਓ.ਟੀ.ਐੱਸ. ਸਕੀਮ ਸ਼ੁਰੂ ਕੀਤੀ।
ਇਸ ਸਕੀਮ ਨਾਲ 31 ਮਾਰਚ, 2026 ਤੱਕ ਬਕਾਇਆ ਬਿਜਲੀ ਬਿੱਲਾਂ ਦਾ ਲਾਭ ਮਿਲੇਗਾ। ਖਪਤਕਾਰਾਂ ਕੋਲ ਇਸ ਸਕੀਮ ਦਾ ਲਾਭ ਲੈਣ ਲਈ 45 ਦਿਨ ਹੋਣਗੇ।
ਲਗਭਗ 24.86 ਲੱਖ ਘਰੇਲੂ ਖਪਤਕਾਰਾਂ ਨੂੰ ਲਾਭ ਹੋਵੇਗਾ।