17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

2027 ਚੋਣਾਂ ਲਈ ਕਾਂਗਰਸ ਨੇ ਹੁਣੇ ਤੋਂ ਤੇਜ਼ ਕੀਤੀਆਂ ਤਿਆਰੀਆਂ, ਜਿੱਤਣ ਦੀ ਸਮਰੱਥਾ ਦੇ ਆਧਾਰ ’ਤੇ ਮਿਲਣਗੀਆਂ ਟਿਕਟਾਂ: ਪਰਗਟ ਸਿੰਘ

ਪਠਾਨਕੋਟ, 17 ਨਵੰਬਰ (ਸੰਧੂ)- ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਹੁਣੇ ਤੋਂ ਹੀ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਪਠਾਨਕੋਟ ਦਾ ਦੌਰਾ ਕਰਦਿਆਂ ਪਾਰਟੀ ਆਗੂਆਂ ਅਤੇ ਵਰਕਰਾਂ ...

ਅਜੀਤ ਡੈਸਕ 17-11-2026
  • ਕੈਪਟਨ ਅਮਰਿੰਦਰ ਸਿੰਘ ਦੇ ਸੋਨੀਆ ਗਾਂਧੀ ਦੇ ਸਮਾਗਮ ’ਚ ਪਹੁੰਚਣ ਨੂੰ ਦੱਸਿਆ ਨਿੱਜੀ ਸਬੰਧਾਂ ਦਾ ਮਾਮਲਾ
  • ਇਕੋ ਪਰਿਵਾਰ ਦੇ ਦੋ ਮੈਂਬਰਾਂ ਨੂੰ ਵੀ ਮਿਲ ਸਕਦੀ ਹੈ ਚੋਣ ਟਿਕਟ

ਪਠਾਨਕੋਟ, 17 ਨਵੰਬਰ (ਸੰਧੂ)- ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਹੁਣੇ ਤੋਂ ਹੀ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਪਠਾਨਕੋਟ ਦਾ ਦੌਰਾ ਕਰਦਿਆਂ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੀ ਅਗਲੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਠਾਨਕੋਟ, ਸੁਜਾਨਪੁਰ ਅਤੇ ਭੋਆ ਵਿਧਾਨ ਸਭਾ ਹਲਕਿਆਂ ਦੀ ਸਾਂਝੀ ਰੈਲੀ ਵੀ ਕੀਤੀ ਗਈ, ਜਿਸ 'ਚ ਵੱਡੀ ਗਿਣਤੀ 'ਚ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਨੇ ਹਿੱਸਾ ਲਿਆ।

ਰੈਲੀ ਦੌਰਾਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਵਿਧਾਇਕ ਅਮਿਤ ਵਿਜ, ਜੋਗਿੰਦਰ ਪਾਲ, ਸੁਜਾਨਪੁਰ ਤੋਂ ਵਿਧਾਇਕ ਨਰੇਸ਼ ਪੁਰੀ, ਸ੍ਰਿਜਲ ਗੁਪਤਾ, ਪੰਜਾਬ ਕਾਂਗਰਸ ਦੀ ਬੁਲਾਰਨ ਟੀਨਾ ਚੌਧਰੀ ਅਤੇ ਸੰਜੀਵ ਬੈਂਸ ਸਮੇਤ ਕਈ ਹੋਰ ਆਗੂ ਮੌਜੂਦ ਰਹੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੋਨੀਆ ਗਾਂਧੀ ਦੀ ਪੁਸਤਕ ਰਿਲੀਜ਼ ਸਮਾਗਮ 'ਚ ਸ਼ਮੂਲੀਅਤ ਕਰਨ ਬਾਰੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਗਾਂਧੀ ਪਰਿਵਾਰ ਨਾਲ ਪੁਰਾਣੇ ਅਤੇ ਨਿੱਜੀ ਪਰਿਵਾਰਕ ਸਬੰਧ ਹਨ। ਇਸ ਲਈ ਉਨ੍ਹਾਂ ਦੇ ਸਮਾਗਮ 'ਚ ਪਹੁੰਚਣ ਨੂੰ ਸਿਆਸੀ ਨਜ਼ਰੀਏ ਨਾਲ ਨਹੀਂ ਦੇਖਣਾ ਚਾਹੀਦਾ। ਉਨ੍ਹਾਂ ਇਸ ਨੂੰ ਨਿੱਜੀ ਸਬੰਧਾਂ ਨਾਲ ਜੁੜਿਆ ਮਾਮਲਾ ਦੱਸਿਆ। ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ ਸੰਭਾਵਨਾਵਾਂ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਕੋਲ ਕੋਈ ਖ਼ਾਸ ਜਾਣਕਾਰੀ ਨਹੀਂ ਹੈ।

2027 ਦੀਆਂ ਚੋਣਾਂ ਲਈ ਟਿਕਟਾਂ ਦੀ ਵੰਡ ਬਾਰੇ ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਵਲੋਂ ਉਮੀਦਵਾਰਾਂ ਦੀ ਚੋਣ ਜਿੱਤਣ ਦੀ ਸਮਰੱਥਾ, ਯੋਗਤਾ ਅਤੇ ਲੋਕਾਂ ਵਿਚ ਉਨ੍ਹਾਂ ਦੀ ਪਕੜ ਨੂੰ ਧਿਆਨ ਵਿਚ ਰੱਖ ਕੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਟੀਚਾ ਚੋਣਾਂ ਜਿੱਤਣਾ ਹੈ। ਜੇਕਰ ਇਕੋ ਪਰਿਵਾਰ ਦੇ ਦੋ ਮੈਂਬਰਾਂ ਵਿਚ ਵੀ ਚੋਣ ਜਿੱਤਣ ਦੀ ਸਮਰੱਥਾ ਹੈ ਤਾਂ ਉਨ੍ਹਾਂ ਨੂੰ ਟਿਕਟ ਦੇਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।

ਇਸ ਦੌਰਾਨ ਪਰਗਟ ਸਿੰਘ ਨੇ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬਾ ਸਰਕਾਰ ’ਤੇ ਵੀ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ ਅਤੇ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਵਿਚ ਨਾਕਾਮ ਰਹੀ ਹੈ।

ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦਾਂ ਨੂੰ ਪਾਸੇ ਰੱਖ ਕੇ ਇਕਜੁੱਟ ਹੋਣ ਅਤੇ ਹੁਣੇ ਤੋਂ ਹੀ ਪਿੰਡਾਂ ਤੇ ਸ਼ਹਿਰਾਂ ਵਿਚ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਮਿਲ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰਨੀ ਚਾਹੀਦੀ ਹੈ ਤਾਂ ਜੋ ਪੰਜਾਬ 'ਚ ਕਾਂਗਰਸ ਨੂੰ ਮਜ਼ਬੂਤ ਕਰਕੇ ਲੋਕਾਂ ਨੂੰ ਸੁਰੱਖਿਅਤ ਸਰਕਾਰ ਦਿੱਤੀ ਜਾ ਸਕੇ।

ਪਿਛਲੀ ਖ਼ਬਰ ਅਰਸ਼ਦੀਪ ਸਿੰਘ ਦੀ ਐਂਟਰੀ ਤੋਂ ਬਾਅਦ ਮੁੰਬਈ ਇੰਡੀਅਨਜ਼ ਦਾ ਵੱਡਾ ਫ਼ੈਸਲਾ, ਬੋਲਟ ਤੇ ਚਾਹਰ ਸਮੇਤ 14 ਖਿਡਾਰੀਆਂ ਦੀ ਛੁੱਟੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਸਰਕਾਰ ਬਣਨ ’ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਖਰਾ ਮੰਤਰਾਲਾ ਸਥਾਪਿਤ ਕਰਾਂਗੇ- ਸੁ...