18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨੌਜਵਾਨ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

ਖਮਾਣੋਂ (ਫ਼ਤਹਿਗੜ੍ਹ ਸਾਹਿਬ), 18 ਨਵੰਬਰ (ਮਨਮੋਹਣ ਸਿੰਘ ਕਲੇਰ) - ਸ਼ਹਿਰ ਦੇ ਵਾਰਡ ਨੰਬਰ 5 ਖਮਾਣੋਂ ਖ਼ੁਰਦ ਵਿਖੇ ਇਕ ਨੌਜਵਾਨ...

ਅਜੀਤ ਡੈਸਕ 18-11-2026

ਖਮਾਣੋਂ (ਫ਼ਤਹਿਗੜ੍ਹ ਸਾਹਿਬ), 18 ਨਵੰਬਰ (ਮਨਮੋਹਣ ਸਿੰਘ ਕਲੇਰ) - ਸ਼ਹਿਰ ਦੇ ਵਾਰਡ ਨੰਬਰ 5 ਖਮਾਣੋਂ ਖ਼ੁਰਦ ਵਿਖੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦੀ ਖ਼ਬਰ ਮਿਲੀ ਹੈ।  ਮਿਤ੍ਰਕ ਦੇ ਭਰਾ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਸਦਾ ਭਰਾ ਜਤਿੰਦਰ ਸਿੰਘ (26 ਸਾਲ) ਪੁੱਤਰ ਸ਼ੇਰ ਸਿੰਘ ਵਾਸੀ ਖਮਾਣੋਂ ਖ਼ੁਰਦ ਵਿਖੇ ਆਪਣੇ ਘਰ ’ਚ ਇਕੱਲਾ ਰਹਿੰਦਾ ਸੀ । ਪਿਛਲੇ ਦੋ ਦਿਨਾਂ ਤੋਂ ਉਸਦਾ ਕੋਈ ਥਹੁ ਪਤਾ ਨਹੀ ਸੀ ਲੱਗ ਰਿਹਾ ਤਾਂ ਅੱਜ ਸਵੇਰੇ ਮੌਕੇ ਉਸ ਦੇ ਇਕ ਦੋਸਤ ਨੇ ਘਰ ਦੇ ਚੁਬਾਰੇ ਦਾ ਕਾਫੀ ਕੁੰਡਾ ਖੜਕਾਇਆ ਅਤੇ ਨਾ ਖੋਲ੍ਹਣ ’ਤੇ ਜਦੋਂ ਊਸਨੇ ਖਿੜਕੀ ’ਚ ਅੰਦਰ ਝਾਤੀ ਮਾਰੀ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਸੂਚਨਾ ਮਿਲਣ ’ਤੇ ਉਹ ਘਰ ਪਹੁੰਚੇ ਅਤੇ ਖਮਾਣੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਦੀ ਮੌਜੂਦਗੀ ’ਚ ਲਾਸ਼ ਹੇਠਾਂ ਉਤਾਰ ਕੇ ਉਸ ਦਾ ਸਰਕਾਰੀ ਹਸਪਤਾਲ ਖਮਾਣੋਂ ਵਿਖੇ ਪੋਸਟ ਮਾਰਟਮ ਕੀਤਾ ਗਿਆ।
ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਣਯੌਗ ਹੈ ਕਿ ਮਿ੍ਤਕ ਪੇਸ਼ੇ ਤੋਂ ਬਿਜ਼ਲੀ ਦਾ ਕੰਮ ਕਰਦਾ ਸੀ ਅਤੇ ਉਸਦੇ ਮਾਤਾ ਪਿਤਾ ਦੀ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਘਰ ’ਚ ਇੱਕਲਾ ਰਹਿੰਦਾ ਸੀ।

ਪਿਛਲੀ ਖ਼ਬਰ ਸਾਬਕਾ ਮੰਤਰੀ ਵਿਜੇ ਸਿੰਗਲਾ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਮਾਰਚ 2027 ਤੱਕ ਟਲੀ ਅਗਲੀ ਖ਼ਬਰ ਰੇਲਵੇ ਟਰੈਕ ਤੋਂ ਇਕ ਨੌਜਵਾਨ ਦੀ ਲਾਸ਼ ਬਰਾਮਦ