19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756 ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੀ ਆਰੰਭਤਾ

ਘੁਮਾਣ (ਗੁਰਦਾਸਪੁਰ), 19 ਨਵੰਬਰ (ਬੰਮਰਾਹ) - ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਘੁਮਾਣ ਗੁਰਦਾਸਪੁਰ...

ਅਜੀਤ ਡੈਸਕ 19-11-2026

ਘੁਮਾਣ (ਗੁਰਦਾਸਪੁਰ), 19 ਨਵੰਬਰ (ਬੰਮਰਾਹ) - ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਘੁਮਾਣ ਗੁਰਦਾਸਪੁਰ ਵਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ । ਪ੍ਰਕਾਸ਼ ਦਿਹਾੜੇ  ਨੂੰ ਮੁੱਖ ਰੱਖਦਿਆਂ ਪੰਜ ਪਿਆਰਿਆਂ ਦੀ ਅਗਵਾਹੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ੍ਰੀ ਨਾਮਦੇਵ ਦਰਬਾਰ ਤੋਂ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਫੁੱਲਾਂ ਨਾਲ ਸਜਾਈ ਗਈ ਸੁੰਦਰ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕੀਤਾ ਗਿਆ। ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ਸਕੱਤਰ ਸੁਖਜਿੰਦਰ ਸਿੰਘ ਲਾਲੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਨਗਰ ਕੀਰਤਨ ਘੁਮਾਣ ਨਗਰ ਦੀ ਪਰਿਕਰਮਾ ਕਰਦਾ ਹੋਇਆ ਸ਼ਾਮ ਨੂੰ ਸ੍ਰੀ ਨਾਮਦੇਵ  ਦਰਬਾਰ ਘਮਾਣ ਪਹੁੰਚੇਗਾ। ਉਨ੍ਹਾਂ ਕਿਹਾ ਕਿ ਕੱਲ੍ਹ 20 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ। ਉਪਰੰਤ ਸਾਰਾ ਦਿਨ ਕੀਰਤਨ ਸਮਾਗਮ ਚੱਲਣਗੇ। ਸ਼ਾਮ 5 ਵਜੇ ਤੋਂ ਰਾਤ 12 ਵਜੇ ਤੱਕ ਮਹਾਨ ਗੁਰਮਤ ਸਮਾਗਮ ਹੋਣਗੇ ਜਿਨ੍ਹਾਂ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਅਤੇ ਪ੍ਰਚਾਰਕ ਪਹੁੰਚ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਗੇ । ਸਮਾਪਤੀ ਸਮੇਂ ਆਤਿਸ਼ਬਾਜੀ ਚਲਾਈ ਜਾਵੇਗੀ। ਇਸੇ ਤਰ੍ਹਾਂ ਗੁਰਦੁਆਰਾ ਤਪਿਆਣਾ ਸਾਹਿਬ, ਗੁਰਦੁਆਰਾ ਚਰਨ ਕਮਲ ਸਾਹਿਬ ਅਤੇ ਭੱਟੀਵਾਲ ਸਥਿਤ ਗੁਰੂ ਘਰਾਂ ਵਿਚ ਵੱਡੇ ਸਮਾਗਮ ਹੋਣਗੇ ।

ਪਿਛਲੀ ਖ਼ਬਰ ਵਿਜੀਲੈਂਸ ਵਲੋਂ ਬਲਾਕ ਦਫ਼ਤਰ ਦਾ ਸੁਪਰਡੈਂਟ 10 ਹਜ਼ਾਰ ਰੁਪਏ ਰਿਸ਼ਵਤ ਨਾਲ ਰੰਗੇ ਹੱਥੀ ਕਾਬੂ ਅਗਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਮਹੀਨਾ ਪਹਿਲਾਂ ਦੁਬਈ ਤੋਂ ਪਰਤਿਆ ਸੀ ਨੌਜਵਾਨ