19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਲੁਧਿਆਣਾ ’ਚ ਮਾਮੂਲੀ ਟੱਕਰ ਤੋਂ ਬਾਅਦ ਚੱਲੀਆਂ ਗੋਲੀਆਂ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਵੇਰਕਾ ਮਿਲਕ ਪਲਾਂਟ ਦੇ ਬਾਹਰ ਦੇਰ ਰਾਤ ਮਾਮੂਲੀ ਸੜਕ ਹਾਦਸੇ ਤੋਂ ਬਾਅਦ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਦੂਜੀ ਕਾਰ ਵਿਚ ਸਵਾਰ ਨੌਜਵਾਨਾਂ ਵਲੋਂ ਚਲਾਈਆਂ ਗਈਆਂ ਗੋਲੀਆਂ ...

ਅਜੀਤ ਡੈਸਕ 19-11-2026

ਕਾਰੋਬਾਰੀ ਸ਼ਰਦ ਸੱਗੂ ਜ਼ਖਮੀ, ਹਮਲਾਵਰ ਫਰਾਰ
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਵੇਰਕਾ ਮਿਲਕ ਪਲਾਂਟ ਦੇ ਬਾਹਰ ਦੇਰ ਰਾਤ ਮਾਮੂਲੀ ਸੜਕ ਹਾਦਸੇ ਤੋਂ ਬਾਅਦ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਦੂਜੀ ਕਾਰ ਵਿਚ ਸਵਾਰ ਨੌਜਵਾਨਾਂ ਵਲੋਂ ਚਲਾਈਆਂ ਗਈਆਂ ਗੋਲੀਆਂ ਕਾਰਨ ਇਕ ਕਾਰੋਬਾਰੀ ਜ਼ਖਮੀ ਹੋ ਗਿਆ। ਜ਼ਖਮੀ ਦੀ ਪਛਾਣ ਸ਼ਰਦ ਸੱਗੂ ਵਜੋਂ ਹੋਈ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਅਨੁਸਾਰ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਸ਼ਰਦ ਸੱਗੂ ਦੇਰ ਰਾਤ ਆਪਣੀ ਕਾਰ ਵਿਚ ਫਿਰੋਜ਼ਪੁਰ ਰੋਡ ਤੋਂ ਲੰਘ ਰਿਹਾ ਸੀ। ਇਸ ਦੌਰਾਨ ਵੇਰਕਾ ਮਿਲਕ ਪਲਾਂਟ ਨੇੜੇ ਉਸ ਦੀ ਕਾਰ ਦੀ ਟੱਕਰ ਦੂਜੀ ਕਾਰ ਨਾਲ ਹੋ ਗਈ। ਦੂਜੀ ਕਾਰ ਵਿਚ ਕੁਝ ਨੌਜਵਾਨ ਸਵਾਰ ਸਨ। ਟੱਕਰ ਤੋਂ ਬਾਅਦ ਉਨ੍ਹਾਂ ਵਿਚੋਂ ਇਕ ਨੌਜਵਾਨ ਕਾਰ ਤੋਂ ਬਾਹਰ ਆਇਆ ਅਤੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਗੋਲੀਬਾਰੀ ਦੌਰਾਨ ਦੋ ਗੋਲੀਆਂ ਸ਼ਰਦ ਸੱਗੂ ਨੂੰ ਲੱਗੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਕੇ ਸੜਕ ’ਤੇ ਡਿੱਗ ਪਿਆ।

ਘਟਨਾ ਤੋਂ ਬਾਅਦ ਇਲਾਕੇ ਵਿਚ ਹਫੜਾ-ਦਫੜੀ ਮਚ ਗਈ। ਸੜਕ ਤੋਂ ਲੰਘ ਰਹੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਜਾਣਕਾਰੀ ਮਿਲਦਿਆਂ ਹੀ ਡੀ.ਸੀ.ਪੀ ਆਲਮ ਵਿਜੇ ਸਿੰਘ ਸਮੇਤ ਪੁਲਿਸ ਦੇ ਹੋਰ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜ਼ਖਮੀ ਕਾਰੋਬਾਰੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

ਸੀ.ਸੀ.ਟੀ.ਵੀ ਫੁਟੇਜ ਖੰਗਾਲ ਰਹੀ ਹੈ ਪੁਲਿਸ

ਡੀ.ਸੀ.ਪੀ ਨੇ ਦੱਸਿਆ ਕਿ ਪੁਲਿਸ ਵਲੋਂ ਘਟਨਾ ਵਾਲੀ ਥਾਂ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਫਰਾਰ ਹੋਏ ਕਾਰ ਸਵਾਰਾਂ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਵਲੋਂ ਮਾਮਲੇ ਨੂੰ ਜਲਦ ਸੁਲਝਾ ਲਿਆ ਜਾਵੇਗਾ।

ਸ਼ਹਿਰ ਦੀ ਭੀੜ-ਭੜੱਕੇ ਵਾਲੀ ਸੜਕ ’ਤੇ ਸ਼ਰੇਆਮ ਗੋਲੀਆਂ ਚੱਲਣ ਦੀ ਇਸ ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਗੋਲੀਬਾਰੀ ਤੋਂ ਬਾਅਦ ਘਬਰਾਏ ਹੋਏ ਕਈ ਲੋਕ ਆਪਣੀਆਂ ਕਾਰਾਂ ਸੜਕ ’ਤੇ ਹੀ ਛੱਡ ਕੇ ਉੱਥੋਂ ਚਲੇ ਗਏ।

ਪਿਛਲੀ ਖ਼ਬਰ ਤਪਾ ਮੰਡੀ ’ਚ ਝੋਨੇ ਦੀ ਲਿਫਟਿੰਗ ’ਚ ਦੇਰੀ ਦਾ ਐੱਸ.ਡੀ.ਐੱਮ. ਨੇ ਲਿਆ ਨੋਟਿਸ ਅਗਲੀ ਖ਼ਬਰ IND vs NZ Test: ਜਸਪ੍ਰੀਤ ਬੁਮਰਾਹ ਦੀ ਟਾਪ-10 ਵਿਚ ਐਂਟਰੀ