20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਜੱਥੇ ਨਾਲ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਨਾਲ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਨਵੀਂ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵਲੋਂ 3000 ਤੋਂ ਵੱਧ ਵੀਜੇ ਜਾਰੀ ਕੀਤੇ ਗਏ ਹਨ।

ਅਜੀਤ ਡੈਸਕ 20-11-2026

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)-  ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਨਾਲ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਨਵੀਂ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵਲੋਂ 3000 ਤੋਂ ਵੱਧ ਵੀਜੇ ਜਾਰੀ ਕੀਤੇ ਗਏ ਹਨ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਜੱਥੇ ਨਾਲ ਜਾਣ ਵਾਲੇ ਚਾਹਵਾਨ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਵਲੋਂ 1831 ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ ਛੇ ਨੂੰ ਛੱਡ ਕੇ ਬਾਕੀ 1825 ਸ਼ਰਧਾਲੂਆਂ ਨੂੰ ਵੀਜੇ ਮਿਲ ਗਏ ਹਨ। ਸ਼੍ਰੋਮਣੀ ਕਮੇਟੀ ਕੋਲ ਪਾਸਪੋਰਟ ਜਮਾਂ ਕਰਾਉਣ ਵਾਲੇ ਜਿਨ੍ਹਾਂ ਛੇ ਸ਼ਰਧਾਲੂਆਂ ਨੂੰ ਵੀਜੇ ਜਾਰੀ ਨਹੀਂ ਕੀਤੇ ਗਏ, ਉਨ੍ਹਾਂ ਵਿਚ ਸੀਰੀਅਲ ਨੰਬਰ 189 ਸੀਰੀਅਲ ਨੰਬਰ 645, 847, 931 1748 ਅਤੇ 1888 ਸੀਰੀਅਲ ਨੰਬਰ ਸ਼ਾਮਿਲ ਹਨ।

ਵੇਰਵਿਆਂ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰ ਵੱਖ-ਵੱਖ ਰਾਜਾਂ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸੰਸਥਾਵਾਂ ਨੂੰ ਵੀ ਵੀਜੇ ਜਾਰੀ ਕੀਤੇ ਗਏ ਹਨ। ਦੱਸਣ ਯੋਗ ਹੈ ਕਿ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ 22 ਨਵੰਬਰ ਨੂੰ ਅੰਮ੍ਰਿਤਸਰ ਤੋਂ ਅਟਾਰੀ- ਵਾਹਘਾ ਸਰਹੱਦ ਰਾਹੀਂ ਪਾਕਿਸਤਾਨ ਜਾਵੇਗਾ ਅਤੇ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 10 ਦਿਨਾਂ ਬਾਅਦ ਵਾਪਸ ਦੇਸ਼ ਪਰਤੇਗਾ। ਸ਼੍ਰੋਮਣੀ ਕਮੇਟੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਕੱਲ੍ਹ 21 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਵੰਡੇ ਜਾਣਗੇ।

ਪਿਛਲੀ ਖ਼ਬਰ ਸੁਪਨੇ ਲੈ ਕੇ ਅਮਰੀਕਾ ਗਿਆ ਹਰਿਆਣਾ ਦਾ ਨੌਜਵਾਨ, ਹੁਣ ਸੜਕਾਂ 'ਤੇ ਭਟਕਣ ਲਈ ਮਜਬੂਰ! ਅਗਲੀ ਖ਼ਬਰ ਏਅਰੋਸਿਟੀ ਵਿਸਥਾਰ ਲਈ ਜ਼ਮੀਨ ਐਕਵਾਇਰ ਕਰਨ 'ਤੇ ਹਾਈਕੋਰਟ ਦੀ ਰੋਕ, ਪੰਜਾਬ ਸਰਕਾਰ ਨਹੀਂ ਕਰ ਸਕੇਗੀ ਐਵਾਰਡ ਪਾਸ