20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਹਲਕਾ ਰਾਜਪੁਰਾ ਦੇ ਵਿਚ ਕਮਲ ਖਿੜੇਗਾ- ਹਰਦਿਆਲ ਸਿੰਘ ਕੰਬੋਜ

ਰਾਜਪੁਰਾ (ਪਟਿਆਲਾ), 20 ਨਵੰਬਰ (ਰਣਜੀਤ ਸਿੰਘ)- ਅੱਜ ਇੱਥੇ ਆਪਣੇ ਗ੍ਰਹਿ ਵਿਖੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਪਲੇਠੀ...

ਅਜੀਤ ਡੈਸਕ 20-11-2026

ਰਾਜਪੁਰਾ (ਪਟਿਆਲਾ), 20 ਨਵੰਬਰ (ਰਣਜੀਤ ਸਿੰਘ)- ਅੱਜ ਇੱਥੇ ਆਪਣੇ ਗ੍ਰਹਿ ਵਿਖੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਪਲੇਠੀ ਮੀਟਿੰਗ ਕਰਦਿਆਂ ਕਿਹਾ ਕਿ ਹਲਕਾ ਰਾਜਪੁਰਾ ਦੇ ਵਿਚ ਕਮਲ ਖਿੜੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਭਾਈ ਭਤੀਜਾਵਾਦ ਇਸ ਹੱਦ ਤੱਕ ਵਧ ਗਿਆ ਸੀ ਕਿ ਕੋਈ ਆਪਣੇ ਘਰਵਾਲੀ ਟਿਕਟ ਮੰਗ ਰਿਹਾ ਕੋਈ ਬੇਟੇ ਲਈ ਟਿਕਟ ਮੰਗ ਰਿਹਾ ਹੈ ਅਤੇ ਕੋਈ ਕਿਸੇ ਹੋਰ ਲਈ ਟਿਕਟ ਮੰਗ ਰਿਹਾ।

ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਵਾਲੇ ਆਪਣੇ ਪਰਿਵਾਰ ਤੋਂ ਬਾਹਰ ਪੰਜਾਬ ਬਾਰੇ ਬਿਲਕੁਲ ਵੀ ਨਹੀਂ ਸੋਚਦੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਤਰੱਕੀ ਕਰਨੀ ਹੈ ਤੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੇ ਲੈ ਕੇ ਜਾਣਾ ਹੈ ਤਾਂ ਪੰਜਾਬ ਵਿਚ ਡਬਲ ਇੰਜਨ ਸਰਕਾਰ ਬਣਾਉਣੀ ਅਤੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਡਾਵਾਡੋਲ ਹੋਈ ਪਈ ਹੈ। ਉਨ੍ਹਾਂ ਦਾਵੇ ਨਾਲ ਕਿਹਾ ਕਿ ਕਾਂਗਰਸ ਪਾਰਟੀ ਵਿਚ ਉਨ੍ਹਾਂ ਦੇ ਨਾਲ ਰਹੇ ਸਾਥੀ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਤੁਰਨਗੇ ਅਤੇ ਹਰ ਹਾਲ ਵਿਚ ਰਾਜਪਰਾ ਦੀ ਸੀਟ ਜਿੱਤ ਕੇ ਭਾਜਪਾ ਦੀ ਝੋਲੀ ਪਾਈ ਜਾਵੇਗੀ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਚੰਡੀਗੜ੍ਹ 35 ਦੇ 35 ਵਾਰਡਾਂ ਵਿਚ ਆਪਣੇ ਉਮੀਦਵਾਰ ਖੜੇ ਕਰੇਗੀ ਅਗਲੀ ਖ਼ਬਰ ਅੰਤਰਰਾਸ਼ਟਰੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ 'ਯਾਦਾ ਸੁਰਖਪੁਰੀਆ' ‘ਆਪ’ ’ਚ ਸ਼ਾਮਿਲ