ਕਪੂਰਥਲਾ, 21 ਨਵੰਬਰ (ਅਮਨਜੋਤ ਸਿੰਘ ਵਾਲੀਆ) - ਕਪੂਰਥਲਾ ਦੇ ਕੇਂਦਰੀ ਜੇਲ੍ਹ ਵਿਚ ਅੱਜ ਸਵੇਰ ਦੇ ਸਮੇਂ ਪੁਰਾਣੀ ਰੰਜਿਸ਼ ਤਹਿਤ ਇਕ ਹਵਾਲਾਤੀ ਦੀ ਬੁਰੀ ਤਰਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਤੋਂ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰ ਦੇ ਸਮੇਂ ਕੇਂਦਰੀ ਜੇਲ ਤੋਂ ਮੁਲਾਜ਼ਮ ਇਕ ਹਵਾਲਾਤੀ ਨੂੰ ਗੰਭੀਰ ਹਾਲਤ ਵਿਚ ਐਮਰਜੈਂਸੀ ਵਾਰਡ ਵਿਚ ਲੈ ਕੇ ਆਏ ਸਨ, ਜਿਸ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ ਤੇ ਹਵਾਲਾਤੀ ਖੂਨ ਦੀਆਂ ਉਲਟੀਆਂ ਵੀ ਕਰ ਰਿਹਾ ਸੀ। ਉਸ ਦੀ ਹਾਲਤ ਗੰਭੀਰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਚ ਰੈਫਰ ਕਰ ਦਿੱਤਾ ਗਿਆ ਹੈ।
ਡਿਊਟੀ ਡਾਕਟਰ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਦੇ ਮੁਲਾਜ਼ਮਾਂ ਅਨੁਸਾਰ ਜਦੋਂ ਜੇਲ੍ਹ ਦੇ ਬੈਰਕ ਖੋਲ੍ਹੇ ਗਏ ਤਾਂ ਉਸ ਸਮੇਂ ਕੁਝ ਹਵਾਲਾਤੀਆਂ ਨੇ ਪੁਰਾਣੀ ਰੰਜਿਸ਼ ਤਹਿਤ ਗਗਨਦੀਪ ਸਿੰਘ ਪੁੱਤਰ ਪਰਮਜੀਤ ਸਿੰਘ 'ਤੇ ਹਮਲਾ ਕਰਕੇ ਗੰਭੀਰ ਜਖਮੀ ਕਰ ਦਿੱਤਾ। ਇਸ ਸੰਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਤਾਜ਼ਾ ਖ਼ਬਰਾਂ
Free
ਕੇਂਦਰੀ ਜੇਲ੍ਹ ਚ ਇਕ ਹਵਾਲਾਤੀ ਦੀ ਬੁਰੀ ਤਰ੍ਹਾਂ ਕੁੱਟਮਾਰ, ਹਾਲਤ ਗੰਭੀਰ
ਕਪੂਰਥਲਾ, 21 ਨਵੰਬਰ (ਅਮਨਜੋਤ ਸਿੰਘ ਵਾਲੀਆ) - ਕਪੂਰਥਲਾ ਦੇ ਕੇਂਦਰੀ ਜੇਲ੍ਹ ਵਿਚ ਅੱਜ ਸਵੇਰ ਦੇ ਸਮੇਂ ਪੁਰਾਣੀ ਰੰਜਿਸ਼ ਤਹਿਤ ਇਕ ਹਵਾਲਾਤੀ ਦੀ ਬੁਰੀ ਤਰਾਂ ਕੁੱਟਮਾਰ ਕਰਨ...
ਅਜੀਤ ਡੈਸਕ
21-11-2026