ਲੁਧਿਆਣਾ, 21 ਨਵੰਬਰ (ਜਤਿੰਦਰ ਭੰਬੀ, ਰੂਪੇਸ਼ ਕੁਮਾਰ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਅੱਜ ਲੁਧਿਆਣਾ ਦੇ ਚੌੜਾ ਬਾਜ਼ਾਰ ਤੋਂ ਤਿੰਨ ਵੱਡ ਵਿਜ਼ਨ ਚੌਂਕ ਤੱਕ ਇਨਸਾਫ ਮਾਰਚ ਕੱਢਿਆ ਜਾ ਰਿਹਾ ਹੈ।
ਜਿਸ ਵਿਚ ਕਾਂਗਰਸ ਦੇ ਕਈ ਸੀਨੀਅਰ ਆਗੂ ਸ਼ਾਮਿਲ ਹੋਏ ਹਨ। ਮਾਰਚ ਦੌਰਾਨ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਉੱਪਰ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਵਿਚ ਅਸਫਲ ਹੋਣ ਦਾ ਦੋਸ਼ ਲਗਾਇਆ ਹੈ।