21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਨਿੱਜੀ ਸਕੂਲ ਦੇ ਸਾਲਾਨਾ ਸਮਾਗਮ ਦੌਰਾਨ ਪਾਰਕਿੰਗ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਸੜਕ ’ਤੇ ਲੱਗਿਆ ਜਾਮ

ਸਨੌਰ, 21 ਨਵੰਬਰ (ਗੀਤਵਿੰਦਰ ਸਿੰਘ ਸੋਖਲ)- ਸਨੌਰ-ਚੋਰਾ ਰੋਡ ਸਥਿਤ ਇਕ ਨਾਮੀ ਨਿੱਜੀ ਸਕੂਲ ਵਿਚ ਕਰਵਾਏ ਜਾ ਰਹੇ ਸਾਲਾਨਾ ਸਮਾਗਮ ਦੌਰਾਨ ਪਾਰਕਿੰਗ ਅਤੇ ਟ੍ਰੈਫਿਕ ਪ੍ਰਬੰਧਾਂ ਦੀ ਘਾਟ ਸਾਹਮਣੇ ਆਈ। ਸਕੂਲ ਅੰਦਰ ਸਮਾਗਮ ਦੀਆਂ ਰੌਣਕਾਂ ਅਤੇ ਸਜਾਵਟ ਦੇਖਣ ਨੂੰ ਮਿਲੀ, ਪਰ ਦੂਜੇ ਪਾਸੇ ਪ੍ਰਬੰਧਾਂ ...

ਅਜੀਤ ਡੈਸਕ 21-11-2026
ਸਨੌਰ-ਚੋਰਾ ਰੋਡ ’ਤੇ ਦੋਵੇਂ ਪਾਸੇ ਖੜ੍ਹੇ ਵਾਹਨਾਂ ਕਾਰਨ ਰਾਹਗੀਰ ਹੋਏ ਖੱਜਲ-ਖੁਆਰ, ਟ੍ਰੈਫਿਕ ਸੰਭਾਲਣ ਲਈ ਵੀ ਨਹੀਂ ਦਿਖਿਆ ਕੋਈ ਵਿਸ਼ੇਸ਼ ਪ੍ਰਬੰਧ

ਸਨੌਰ, 21 ਨਵੰਬਰ (ਗੀਤਵਿੰਦਰ ਸਿੰਘ ਸੋਖਲ)- ਸਨੌਰ-ਚੋਰਾ ਰੋਡ ਸਥਿਤ ਇਕ ਨਾਮੀ ਨਿੱਜੀ ਸਕੂਲ ਵਿਚ ਕਰਵਾਏ ਜਾ ਰਹੇ ਸਾਲਾਨਾ ਸਮਾਗਮ ਦੌਰਾਨ ਪਾਰਕਿੰਗ ਅਤੇ ਟ੍ਰੈਫਿਕ ਪ੍ਰਬੰਧਾਂ ਦੀ ਘਾਟ ਸਾਹਮਣੇ ਆਈ। ਸਕੂਲ ਅੰਦਰ ਸਮਾਗਮ ਦੀਆਂ ਰੌਣਕਾਂ ਅਤੇ ਸਜਾਵਟ ਦੇਖਣ ਨੂੰ ਮਿਲੀ, ਪਰ ਦੂਜੇ ਪਾਸੇ ਪ੍ਰਬੰਧਾਂ ਦੀ ਕਮੀ ਕਾਰਨ ਆਮ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਜਾਣਕਾਰੀ ਅਨੁਸਾਰ ਸਮਾਗਮ ਵਿਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿਚ ਮਾਪੇ ਅਤੇ ਮਹਿਮਾਨ ਆਪਣੇ ਨਿੱਜੀ ਵਾਹਨਾਂ ਰਾਹੀਂ ਪਹੁੰਚੇ। ਸਕੂਲ ਪ੍ਰਬੰਧਕਾਂ ਵਲੋਂ ਪਾਰਕਿੰਗ ਲਈ ਕੋਈ ਢੁੱਕਵੀਂ ਜਗ੍ਹਾ ਨਿਰਧਾਰਤ ਨਾ ਕੀਤੇ ਜਾਣ ਕਾਰਨ ਲੋਕਾਂ ਨੇ ਆਪਣੇ ਵਾਹਨ ਸੜਕ ਦੇ ਦੋਵੇਂ ਪਾਸੇ ਖੜ੍ਹੇ ਕਰ ਦਿੱਤੇ। ਇਸ ਕਾਰਨ ਸੜਕ ’ਤੇ ਆਵਾਜਾਈ ਪ੍ਰਭਾਵਿਤ ਹੋਈ ਅਤੇ ਉੱਥੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਕਾਫ਼ੀ ਦਿੱਕਤਾਂ ਆਈਆਂ।

ਜ਼ਿਕਰਯੋਗ ਹੈ ਕਿ ਸਨੌਰ-ਚੋਰਾ ਰੋਡ ਇਕ ਮਹੱਤਵਪੂਰਨ ਮਾਰਗ ਹੈ, ਜਿੱਥੋਂ ਰੋਜ਼ਾਨਾ ਵੱਡੀ ਗਿਣਤੀ ਵਿਚ ਵਾਹਨ ਲੰਘਦੇ ਹਨ। ਅਜਿਹੀ ਸੜਕ ’ਤੇ ਦੋਵੇਂ ਪਾਸੇ ਵਾਹਨ ਖੜ੍ਹੇ ਹੋਣ ਕਾਰਨ ਆਵਾਜਾਈ ਵਿਚ ਵਿਘਨ ਪੈਣਾ ਸੁਭਾਵਿਕ ਸੀ। ਹੈਰਾਨੀ ਦੀ ਗੱਲ ਇਹ ਰਹੀ ਕਿ ਸਮਾਗਮ ਦੌਰਾਨ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੋਈ ਵਿਸ਼ੇਸ਼ ਕਰਮਚਾਰੀ ਜਾਂ ਸੁਰੱਖਿਆ ਗਾਰਡ ਵੀ ਨਜ਼ਰ ਨਹੀਂ ਆਇਆ।

ਲੋਕਾਂ ਨੇ ਕਿਹਾ ਕਿ ਸਕੂਲ ਪ੍ਰਬੰਧਕਾਂ ਨੂੰ ਸਾਲਾਨਾ ਸਮਾਗਮ ਕਰਵਾਉਣ ਤੋਂ ਪਹਿਲਾਂ ਮਹਿਮਾਨਾਂ ਦੀ ਸਹੂਲਤ ਦੇ ਨਾਲ-ਨਾਲ ਆਮ ਲੋਕਾਂ ਦੀ ਆਵਾਜਾਈ ਦਾ ਵੀ ਧਿਆਨ ਰੱਖਣਾ ਚਾਹੀਦਾ ਸੀ। ਪਾਰਕਿੰਗ ਅਤੇ ਟ੍ਰੈਫਿਕ ਦੇ ਪੁਖ਼ਤਾ ਪ੍ਰਬੰਧ ਕਰਨਾ ਸਕੂਲ ਪ੍ਰਬੰਧਕਾਂ ਦੀ ਜ਼ਿੰਮੇਵਾਰੀ ਬਣਦੀ ਹੈ।

ਹੁਣ ਸਵਾਲ ਇਹ ਉੱਠਦਾ ਹੈ ਕਿ ਜਦੋਂ ਸਮਾਗਮ ਦੀ ਸਜਾਵਟ ਅਤੇ ਹੋਰ ਤਿਆਰੀਆਂ ’ਤੇ ਵੱਡੀ ਰਕਮ ਖਰਚ ਕੀਤੀ ਗਈ ਤਾਂ ਲੋਕਾਂ ਦੀ ਸਹੂਲਤ ਅਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਜ਼ਰੂਰੀ ਪ੍ਰਬੰਧ ਕਿਉਂ ਨਹੀਂ ਕੀਤੇ ਗਏ? ਲੋਕਾਂ ਨੇ ਸਬੰਧਤ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਭਵਿੱਖ ਵਿਚ ਅਜਿਹੇ ਸਮਾਗਮਾਂ ਦੌਰਾਨ ਟ੍ਰੈਫਿਕ ਅਤੇ ਪਾਰਕਿੰਗ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।

 
ਪਿਛਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੰਧੀ ਸੰਗਤ ਨੂੰ ਦਰਸ਼ਨਾਂ ਤੋਂ ਰੋਕਣ ’ਤੇ ਭਾਰੀ ਰੋਸ, ਗੁਰਦੁਆਰਾ ਸਾਹਿਬ ਦੇ ਬਾਹਰ ਕੀਤੀ ਨਾਅ... ਅਗਲੀ ਖ਼ਬਰ ਕੇ.ਐਲ. ਰਾਹੁਲ ਨੇ ਬਦਲਿਆ ਬੱਲੇਬਾਜ਼ੀ ਦਾ ਅੰਦਾਜ਼, ਨਿਊਜ਼ੀਲੈਂਡ ਖ਼ਿਲਾਫ਼ ਜੜਿਆ ਸ਼ਾਨਦਾਰ ਸੈਂਕੜਾ