21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਨੀਟ ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ, 25 ਨਵੰਬਰ ਤੋਂ ਰੋਜ਼ਾਨਾ ਸੁਣਵਾਈ

ਨਵੀਂ ਦਿੱਲੀ, 21 ਨਵੰਬਰ (ਪੀ.ਟੀ.ਆਈ.)- ਨੀਟ-ਯੂਜੀ ਪੇਪਰ ਲੀਕ ਮਾਮਲੇ ਵਿਚ ਦਿੱਲੀ ਦੀ ਅਦਾਲਤ ਨੇ ਸ਼ਨਿੱਚਰਵਾਰ ਨੂੰ 14 ਮੁਲਜ਼ਮਾਂ ਖ਼ਿਲਾਫ਼ ਰਸਮੀ ਤੌਰ ’ਤੇ ਦੋਸ਼ ਤੈਅ ਕਰ ਦਿੱਤੇ ਹਨ। ਇਸ ਦੇ ਨਾਲ ਹੀ ਮਾਮਲੇ ਦੀ ਨਿਯਮਤ ਸੁਣਵਾਈ ਸ਼ੁਰੂ ਹੋਣ ਦਾ ਰਾਹ ਸਾਫ਼ ਹੋ ਗਿਆ ਹੈ। ਵਿਸ਼ੇਸ਼ ਜੱਜ ਅਜੇ ਗੁਪਤਾ ਨੇ ਇਹ ਕਾਰਵਾਈ ਉਸ ਸਮੇਂ ਕੀਤੀ, ਜਦੋਂ ਮੁਲਜ਼ਮਾਂ ਨੇ ਆਪਣੇ ਉੱਪਰ ਲੱਗੇ...

ਅਜੀਤ ਡੈਸਕ 21-11-2026
ਧੋਖਾਧੜੀ, ਅਪਰਾਧਿਕ ਸਾਜ਼ਿਸ਼ ਤੇ ਭ੍ਰਿਸ਼ਟਾਚਾਰ ਸਮੇਤ ਕਈ ਗੰਭੀਰ ਦੋਸ਼ਾਂ ਤਹਿਤ ਚੱਲੇਗਾ ਮੁਕੱਦਮਾ

ਨਵੀਂ ਦਿੱਲੀ, 21 ਨਵੰਬਰ (ਪੀ.ਟੀ.ਆਈ.)- ਨੀਟ-ਯੂਜੀ ਪੇਪਰ ਲੀਕ ਮਾਮਲੇ ਵਿਚ ਦਿੱਲੀ ਦੀ ਅਦਾਲਤ ਨੇ ਸ਼ਨਿੱਚਰਵਾਰ ਨੂੰ 14 ਮੁਲਜ਼ਮਾਂ ਖ਼ਿਲਾਫ਼ ਰਸਮੀ ਤੌਰ ’ਤੇ ਦੋਸ਼ ਤੈਅ ਕਰ ਦਿੱਤੇ ਹਨ। ਇਸ ਦੇ ਨਾਲ ਹੀ ਮਾਮਲੇ ਦੀ ਨਿਯਮਤ ਸੁਣਵਾਈ ਸ਼ੁਰੂ ਹੋਣ ਦਾ ਰਾਹ ਸਾਫ਼ ਹੋ ਗਿਆ ਹੈ। ਵਿਸ਼ੇਸ਼ ਜੱਜ ਅਜੇ ਗੁਪਤਾ ਨੇ ਇਹ ਕਾਰਵਾਈ ਉਸ ਸਮੇਂ ਕੀਤੀ, ਜਦੋਂ ਮੁਲਜ਼ਮਾਂ ਨੇ ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।

ਅਦਾਲਤ ਨੇ ਮਾਮਲੇ ਦੀ ਰੋਜ਼ਾਨਾ ਆਧਾਰ ’ਤੇ ਸੁਣਵਾਈ 25 ਨਵੰਬਰ ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਅਦਾਲਤ ਨੇ ਕਿਹਾ ਸੀ ਕਿ ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ, ਅਪਰਾਧਿਕ ਸਾਜ਼ਿਸ਼, ਭਰੋਸੇ ਦੀ ਅਪਰਾਧਿਕ ਉਲੰਘਣਾ ਅਤੇ ਭ੍ਰਿਸ਼ਟਾਚਾਰ ਸਮੇਤ ਵੱਖ-ਵੱਖ ਅਪਰਾਧਾਂ ਦੇ ਪਹਿਲੀ ਨਜ਼ਰੇ ਸਬੂਤ ਮੌਜੂਦ ਹਨ।

ਮਾਮਲੇ ਦੇ ਤਿੰਨ ਮੁੱਖ ਮੁਲਜ਼ਮਾਂ ਮਨਿਸ਼ਾ ਗੁਰਨਾਥ ਮੰਧਾਰੇ, ਪੀ.ਵੀ. ਕੁਲਕਰਨੀ ਅਤੇ ਮਨਿਸ਼ਾ ਸੰਜੇ ਹਵਾਲਦਾਰ ਨੂੰ ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨ.ਟੀ.ਏ.) ਵਲੋਂ ਵਿਸ਼ਾ ਮਾਹਿਰਾਂ ਵਜੋਂ ਨਿਯੁਕਤ ਕੀਤਾ ਗਿਆ ਸੀ। ਇਨ੍ਹਾਂ ’ਤੇ ਹੋਰ ਮੁਲਜ਼ਮਾਂ ਨਾਲ ਮਿਲ ਕੇ ਗੈਰ-ਕਾਨੂੰਨੀ ਢੰਗ ਨਾਲ ਪ੍ਰੀਖਿਆ ਦੇ ਗੁਪਤ ਸਵਾਲ ਹਾਸਲ ਕਰਨ ਦੇ ਦੋਸ਼ ਹਨ।

ਬਾਕੀ 11 ਮੁਲਜ਼ਮਾਂ ’ਤੇ ਵੀ ਪ੍ਰੀਖਿਆ ਨਾਲ ਸਬੰਧਤ ਗੁਪਤ ਸਮੱਗਰੀ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਵੰਡਣ ਅਤੇ ਇਸ ਦੀ ਵਰਤੋਂ ਕਰਨ ਵਿਚ ਸ਼ਾਮਲ ਹੋਣ ਦੇ ਦੋਸ਼ ਲਗਾਏ ਗਏ ਹਨ।

ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਇਸ ਮਾਮਲੇ ਵਿਚ ਪਹਿਲਾਂ 13 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ, ਜਦਕਿ ਬਾਅਦ ਵਿੱਚ 14ਵੇਂ ਮੁਲਜ਼ਮ ਸ਼ੇਸ਼ਰਾਓ ਸੂਰਿਆਵੰਸ਼ੀ ਖ਼ਿਲਾਫ਼ ਪੂਰਕ ਚਾਰਜਸ਼ੀਟ ਪੇਸ਼ ਕੀਤੀ ਗਈ ਸੀ।

ਪਿਛਲੀ ਖ਼ਬਰ ਜੰਮੂ ਦੇ ਮੁੱਖ ਬੱਸ ਅੱਡੇ ਨੇੜੇ ਫ਼ੌਜੀ ਜਵਾਨ ਦੀ ਸ਼ੱਕੀ ਹਾਲਾਤਾਂ ’ਚ ਮਿਲੀ ਲਾਸ਼ ਅਗਲੀ ਖ਼ਬਰ ਸੀ.ਜੀ.ਐੱਸ.ਟੀ. ਸੁਪਰਡੈਂਟ ਦੇ ਘਰੋਂ 1.86 ਕਰੋੜ ਰੁਪਏ ਦੀ ਨਕਦੀ ਤੇ ਗਹਿਣੇ ਬਰਾਮਦ