ਅਜਨਾਲਾ (ਅੰਮ੍ਰਿਤਸਰ), 22 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਨਵੰਬਰ ਮਹੀਨੇ 'ਚ ਮੌਸਮ ਵਿਚ ਆ ਰਹੀ ਤਬਦੀਲੀ ਦੇ ਨਾਲ ਹੀ ਪੰਜਾਬ ਅੰਦਰ ਠੰਢ ਅਤੇ ਸੰਘਣੀ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਅੱਜ ਸਵੇਰੇ ਸਮੇਂ ਪੈ ਰਹੀ ਧੁੰਦ ਕਾਰਨ ਕਈ ਥਾਵਾਂ 'ਤੇ ਵਿਜ਼ੀਬਿਲਟੀ ਬਹੁਤ ਘੱਟ ਹੋ ਗਈ ਹੈ, ਜਿਸ ਕਾਰਨ ਆਮ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸੰਘਣੀ ਧੁੰਦ ਕਾਰਨ ਸੜਕਾਂ 'ਤੇ ਵਾਹਨ ਚਲਾਉਣ ਸਮੇਂ ਅੱਗੇ ਦਾ ਰਸਤਾ ਸਾਫ਼ ਦਿਖਾਈ ਨਹੀਂ ਦੇ ਰਿਹਾ । ਖ਼ਾਸ ਕਰਕੇ ਦੋਪਹੀਆ ਵਾਹਨ ਚਾਲਕਾਂ ਅਤੇ ਸਵੇਰੇ ਕੰਮਕਾਜ ਲਈ ਘਰਾਂ ਤੋਂ ਨਿਕਲਣ ਵਾਲੇ ਲੋਕਾਂ ਨੂੰ ਵਧੇਰੇ ਸਾਵਧਾਨੀ ਵਰਤਣੀ ਪੈ ਰਹੀ ਹੈ। ਇਸ ਦੇ ਨਾਲ ਹੀ ਠੰਢ ਵਧਣ ਕਾਰਨ ਲੋਕਾਂ ਨੇ ਗਰਮ ਕੱਪੜੇ ਪਾਉਣੇ ਵੀ ਸ਼ੁਰੂ ਕਰ ਦਿੱਤੇ ਹਨ।
ਇਲਾਕਾ ਨਿਵਾਸੀਆਂ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਧੁੰਦ ਦੌਰਾਨ ਵਾਹਨਾਂ ਦੀ ਰਫ਼ਤਾਰ ਘੱਟ ਰੱਖੀ ਜਾਵੇ, ਫੌਗ ਲਾਈਟਾਂ ਦੀ ਵਰਤੋਂ ਕੀਤੀ ਜਾਵੇ ਅਤੇ ਅੱਗੇ ਚੱਲ ਰਹੇ ਵਾਹਨਾਂ ਤੋਂ ਲੋੜੀਂਦੀ ਦੂਰੀ ਬਣਾਈ ਰੱਖੀ ਜਾਵੇ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਨਵੰਬਰ ਮਹੀਨੇ ਵਿਚ ਹੀ ਸਰਦੀ ਦੇ ਵਧਦੇ ਅਸਰ ਨੇ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿਚ ਹੋਰ ਠੰਢ ਪੈਣ ਦਾ ਅਹਿਸਾਸ ਕਰਵਾ ਦਿੱਤਾ ਹੈ।
ਤਾਜ਼ਾ ਖ਼ਬਰਾਂ
Free
ਨਵੰਬਰ ਮਹੀਨੇ ਦੌਰਾਨ ਸੰਘਣੀ ਧੁੰਦ ਨੇ ਦਿੱਤੀ ਦਸਤਕ, ਕਈ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਹੋਣ ਕਾਰਨ ਲੋਕ ਪ੍ਰੇਸ਼ਾਨ
ਅਜਨਾਲਾ (ਅੰਮ੍ਰਿਤਸਰ), 22 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਨਵੰਬਰ ਮਹੀਨੇ 'ਚ ਮੌਸਮ ਵਿਚ ਆ ਰਹੀ ਤਬਦੀਲੀ ਦੇ ਨਾਲ ਹੀ ਪੰਜਾਬ ਅੰਦਰ ਠੰਢ...
ਅਜੀਤ ਡੈਸਕ
22-11-2026