24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਵੱਡੀ ਗਿਣਤੀ ਵਿਚ...

ਅਜੀਤ ਡੈਸਕ 24-11-2026
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਦੇਰ ਸ਼ਾਮ ਤੱਕ ਸੰਗਤਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ ਅਤੇ ਗੁਰਦੁਆਰਾ ਮਾਤਾ ਭਾਗ ਕੌਰ ਵਿਖੇ ਮੱਥਾ ਟੇਕਣ ਲਈ ਪਹੁੰਚਦੀਆਂ ਰਹੀਆਂ। ਇਸ ਦੌਰਾਨ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ, ਜਿਸ ਨੂੰ ਸੰਗਤਾਂ ਨੇ ਸ਼ਰਧਾ ਨਾਲ ਸਰਵਣ ਕੀਤਾ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਅਤੇ ਸਰੋਵਰ ਦੇ ਆਲੇ-ਦੁਆਲੇ ਸੰਗਤਾਂ ਵਲੋਂ ਦੀਵੇ ਅਤੇ ਮੋਮਬੱਤੀਆਂ ਜਗਾ ਕੇ ਰੌਸ਼ਨੀ ਕੀਤੀ ਗਈ। ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸਮੇਤ ਸਾਰੇ ਗੁਰਦੁਆਰਿਆਂ ਨੂੰ ਬਿਜਲਈ ਲੜੀਆਂ ਨਾਲ ਸਜਾਇਆ ਗਿਆ, ਜਿਸ ਨਾਲ ਸਮੁੱਚਾ ਇਲਾਕਾ ਰੌਸ਼ਨੀਆਂ ਨਾਲ ਜਗਮਗਾ ਉੱਠਿਆ।

ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਅਤੇ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਤੋਂ ਪਹਿਲਾਂ ਦਿਨ ਭਰ ਗੁਰਦੁਆਰਾ ਸਾਹਿਬਾਨ ਵਿਖੇ ਕੀਰਤਨ ਦਾ ਪ੍ਰਵਾਹ ਜਾਰੀ ਰਿਹਾ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

 
ਪਿਛਲੀ ਖ਼ਬਰ ਪਟਾਕਿਆਂ ਕਾਰਨ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, 50 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਅਗਲੀ ਖ਼ਬਰ ਜਲਾਲਾਬਾਦ ’ਚ ਅਕਾਲੀ ਦਲ ਛੱਡ ਕੇ ਰਾਜ ਸਿੰਘ ਡਿੱਬੀਪੁਰਾ ਕਾਂਗਰਸ ’ਚ ਸ਼ਾਮਲ