26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਾਕਿਸਤਾਨ ਨਨਕਾਣਾ ਸਾਹਿਬ ਗੁਰਦੁਆਰਾ ਸਾਹਿਬ ਤੋਂ ਤਿੰਨ ਭਾਰਤੀ ਸ਼ਰਧਾਲੂ ਦੀਆਂ ਫੋਟੋਆਂ ਹੋਈਆਂ ਜਾਰੀ

ਅਟਾਰੀ ਸਰਹੱਦ (ਅੰਮ੍ਰਿਤਸਰ), 26 ਨਵੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ...

ਅਜੀਤ ਡੈਸਕ 26-11-2026

ਅਟਾਰੀ ਸਰਹੱਦ (ਅੰਮ੍ਰਿਤਸਰ), 26 ਨਵੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਭਾਰਤ ਤੋਂ ਇਕੱਤਰ ਹੋ ਕੇ 22 ਨਵੰਬਰ ਨੂੰ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਵਿਚੋਂ ਤਿੰਨ ਸ਼ਰਧਾਲੂਆਂ ਦੇ ਗਾਇਬ ਹੋ ਜਾਣ ਬਾਰੇ ਖ਼ਬਰ ਪ੍ਰਾਪਤ ਹੋਈ ਹੈ। ਲਾਪਤਾ ਹੋਏ ਸ਼ਰਧਾਲੂਆਂ ਦੀਆਂ ਫੋਟੋਆਂ ਜਾਰੀ ਕੀਤੀਆਂ ਗਈਆਂ ਹਨ। ਇਸ ਸੰਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ, ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਪਾਕਿਸਤਾਨ ਪਹੁੰਚੇ ਭਾਰਤੀ ਸਿੱਖ ਸ਼ਰਧਾਲੂਆਂ ਵਲੋਂ ਗੁਰਪੁਰਬ ਮਨਾਉਣ ਉਪਰੰਤ ਗੁਰਦੁਆਰਾ ਸ਼੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਲੈ ਕੇ ਜਾਣਾ ਸੀ ਮਗਰ ਸ੍ਰੀ ਨਨਕਾਣਾ ਸਾਹਿਬ ਤੋਂ ਸ਼੍ਰੀ ਪੰਜਾ ਸਾਹਿਬ ਰਵਾਨਾ ਹੋਣ ਸਮੇਂ ਭਾਰਤੀ ਸਿੱਖ ਸ਼ਰਧਾਲੂਆਂ ਦੀਆਂ ਬੱਸਾਂ ਵਿਚੋਂ ਤਿੰਨ ਸਿੱਖ ਸ਼ਰਧਾਲੂ ਗਾਇਬ ਉਹ ਜਾਣ ਬਾਰੇ ਜਾਣਕਾਰੀ ਹਾਸਿਲ ਹੋਈ ਹੈ।

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਤਾਬਕ, ਬਿੱਕਰ ਸਿੰਘ ਪੁੱਤਰ ਗੁਰਦਾਸਰਾਮ ਵਾਸੀ ਖੋਖੇਵਾਲ, ਫਿਲੌਰ ਜਲੰਧਰ, ਵਿਕਰਮਜੀਤ ਸਿੰਘ ਪੁੱਤਰ ਕੁੰਦਨ ਵਾਸੀ ਗੁਰੂਨਾਨਕ ਕਾਲੋਨੀ ਤਰਨਤਾਰਨ, ਹਰਪ੍ਰੀਤ ਸਿੰਘ ਪੁੱਤਰ ਕਵਲਜੀਤ ਸਿੰਘ ਵਾਸੀ ਸੁਲਤਾਨਵਿੰਡ ਅੰਮ੍ਰਿਤਸਰ ਵਜੋਂ ਸ਼ਨਾਖਤ ਹੋਈ ਹੈ I

ਅਗਲੀ ਖ਼ਬਰ ਕਿਸਾਨ ਅੰਦੋਲਨ ਦੀ ਯਾਦ ਵਿਚ ਰੁੜਕਾ ਕਲਾਂ ਵਿਖੇ ਤਿਆਰ