27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅੱਜ ਤੋਂ ਆਮ ਜਨਤਾ ਲਈ ਖੋਲ੍ਹ ਦਿੱਤਾ ਜਾਵੇਗਾ ਅਰਵਿੰਦ ਕੇਜਰੀਵਾਲ ਦਾ ਸਰਕਾਰੀ ਬੰਗਲਾ

ਨਵੀਂ ਦਿੱਲੀ, 27 ਨਵੰਬਰ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਅਲਾਟ ਕੀਤਾ ਗਿਆ ਸਰਕਾਰੀ ਨਿਵਾਸ ਅੱਜ ਤੋਂ ਜਨਤਾ ਲਈ ਖੋਲ੍ਹ ਦਿੱਤਾ ਜਾਵੇਗਾ।

ਅਜੀਤ ਡੈਸਕ 27-11-2026

ਨਵੀਂ ਦਿੱਲੀ, 27 ਨਵੰਬਰ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਅਲਾਟ ਕੀਤਾ ਗਿਆ ਸਰਕਾਰੀ ਨਿਵਾਸ ਅੱਜ ਤੋਂ ਜਨਤਾ ਲਈ ਖੋਲ੍ਹ ਦਿੱਤਾ ਜਾਵੇਗਾ। ਲੋਕ ਨਿਰਮਾਣ ਵਿਭਾਗ ਦੇ ਮੰਤਰੀ ਪ੍ਰਵੇਸ਼ ਵਰਮਾ ਨੇ ਟਵਿੱਟਰ 'ਤੇ ਪੋਸਟ ਕੀਤਾ ਕਿ ਪਹਿਲਾਂ  ਮੀਡੀਆ ਟੂਰ ਕਰਵਾਇਆ ਜਾਵੇਗਾ। ਉਸ ਤੋਂ ਬਾਅਦ ਜਨਤਾ ਟਿਕਟ ਖਰੀਦ ਕੇ ਬੰਗਲੇ ਨੂੰ ਅੰਦਰੋਂ ਦੇਖ ਸਕੇਗੀ।

ਜਨਤਾ ਲਈ ਟਿਕਟਾਂ ਦੀ ਕੀਮਤ 20 ਰੁਪਏ ਹੋਣ ਦੀ ਉਮੀਦ ਹੈ। ਬਜ਼ੁਰਗ ਨਾਗਰਿਕਾਂ ਅਤੇ ਕਾਲਜ ਦੇ ਵਿਦਿਆਰਥੀਆਂ ਲਈ ਦਾਖਲਾ ਮੁਫ਼ਤ ਹੋਵੇਗਾ। ਵਰਮਾ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਅਰਵਿੰਦ ਕੇਜਰੀਵਾਲ ਦੇ ਪਹਿਲੇ ਸਹੁੰ ਚੁੱਕ ਸਮਾਰੋਹ ਦਾ ਇਕ ਵੀਡੀਓ ਵੀ ਸਾਂਝਾ ਕੀਤਾ ਹੈ। ਉਨ੍ਹਾਂ ਇਸ ਨੂੰ ਭ੍ਰਿਸ਼ਟਾਚਾਰ ਦੀ ਇਕ ਪ੍ਰਮੁੱਖ ਉਦਾਹਰਣ ਦੱਸਦਿਆਂ ਕਿਹਾ ਕਿ ਇਕ ਆਦਮੀ ਜਿਸ ਨੇ ਸਰਕਾਰੀ ਵਾਹਨ ਦੀ ਵਰਤੋਂ ਨਾ ਕਰਨ ਦਾ ਵਾਅਦਾ ਕੀਤਾ ਸੀ, ਕਈ ਘਰ ਢਾਹ ਦਿੱਤੇ ਅਤੇ ਆਪਣੇ ਲਈ ਇਕ ਆਲੀਸ਼ਾਨ ਨਿਵਾਸ ਬਣਾਇਆ।

ਅਰਵਿੰਦ ਕੇਜਰੀਵਾਲ 2015 ਤੋਂ 2024 ਤੱਕ ਨੌਂ ਸਾਲ ਆਪਣੇ ਪਰਿਵਾਰ ਨਾਲ ਇਸ ਬੰਗਲੇ ਵਿਚ ਰਹੇ। ਭਾਜਪਾ ਨੇ ਇਸ ਦੇ ਨਵੀਨੀਕਰਨ ਦੀ ਲਾਗਤ 'ਤੇ ਸਵਾਲ ਉਠਾਇਆ ਸੀ ਅਤੇ ਇਸ ਨੂੰ "ਸ਼ੀਸ਼ਮਹਿਲ" ਦਾ ਨਾਮ ਦਿੱਤਾ ਸੀ।

ਪਿਛਲੀ ਖ਼ਬਰ ਗੰਦੇ ਨਾਲੇ ਦੀ ਪਟੜੀ ਤੋਂ ਮਿਲੀ ਲਾਸ਼ ਅਗਲੀ ਖ਼ਬਰ ਸੂਬੇ ਦੇ ਡੀ.ਸੀ. ਦਫ਼ਤਰਾਂ ਦੇ ਕਰਮਚਾਰੀ 7 ਤੋਂ 9 ਦਸੰਬਰ ਤੱਕ ਕਰਨਗੇ ਕਲਮਬੰਦ ਤੇ ਕੰਪਿਊਟਰ ਬੰਦ ਹੜਤਾਲ