28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪਟਿਆਲਾ ਨਗਰ ਨਿਗਮ ਅਤੇ ਮੋਗਾ ਦੇ ਬਾਘਾਪੁਰਾਣਾ ਅਤੇ ਧਰਮਕੋਟ ਨਗਰ ਕੌਂਸਲਾਂ ਵਿਚ ਵੋਟਾਂ ਪੈਣੀਆਂ ਸ਼ੁਰੂ

ਚੰਡੀਗੜ੍ਹ, 28 ਨਵੰਬਰ- ਪਟਿਆਲਾ ਨਗਰ ਨਿਗਮ ਅਤੇ ਮੋਗਾ ਦੇ ਬਾਘਾਪੁਰਾਣਾ ਅਤੇ ਧਰਮਕੋਟ ਨਗਰ ਕੌਂਸਲਾਂ ਵਿਚ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਰਾਜ ਚੋਣ ਕਮਿਸ਼ਨ ਨੇ ਤਿੰਨਾਂ ਸੰਸਥਾਵਾਂ ਦੇ ਕੁੱਲ 52 ਵਾਰਡਾਂ ਵਿਚ ਦੁਬਾਰਾ ਵੋਟਾਂ ਪਾਉਣ ਦੇ ਹੁਕਮ ਦਿੱਤੇ ਸਨ।

ਅਜੀਤ ਡੈਸਕ 28-11-2026

ਚੰਡੀਗੜ੍ਹ, 28 ਨਵੰਬਰ- ਪਟਿਆਲਾ ਨਗਰ ਨਿਗਮ ਅਤੇ ਮੋਗਾ ਦੇ ਬਾਘਾਪੁਰਾਣਾ ਅਤੇ ਧਰਮਕੋਟ ਨਗਰ ਕੌਂਸਲਾਂ ਵਿਚ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਰਾਜ ਚੋਣ ਕਮਿਸ਼ਨ ਨੇ ਤਿੰਨਾਂ ਸੰਸਥਾਵਾਂ ਦੇ ਕੁੱਲ 52 ਵਾਰਡਾਂ ਵਿਚ ਦੁਬਾਰਾ ਵੋਟਾਂ ਪਾਉਣ ਦੇ ਹੁਕਮ ਦਿੱਤੇ ਸਨ। ਅੱਜ ਤਿੰਨਾਂ ਥਾਵਾਂ ਦੇ 150 ਬੂਥਾਂ 'ਤੇ 1.76 ਲੱਖ ਵੋਟਰ ਆਪਣੀ ਵੋਟ ਦੀ ਵਰਤੋਂ ਕਰਨਗੇ, ਜਿਨ੍ਹਾਂ ਵਿਚ 91,415 ਪੁਰਸ਼, 84,999 ਔਰਤਾਂ ਅਤੇ 15 ਹੋਰ (ਤੀਜੇ ਲਿੰਗ) ਵੋਟਰ ਸ਼ਾਮਿਲ ਹਨ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ।

ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਪੋਲਿੰਗ ਸਟੇਸ਼ਨਾਂ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਅੱਜ ਮੋਗਾ ਦੇ 30, ਧਰਮਕੋਟ ਦੇ 7 ਅਤੇ ਬਾਘਾਪੁਰਾਣਾ ਦੇ 15 ਵਾਰਡਾਂ ਵਿਚ ਵੋਟਾਂ ਪੈਣੀਆਂ ਹਨ। ਰਾਜ ਚੋਣ ਕਮਿਸ਼ਨ ਨੇ ਵੋਟਿੰਗ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ।

ਅਗਲੀ ਖ਼ਬਰ ⭐️ਮਾਣਕ ਮੋਤੀ⭐️