ਚੰਡੀਗੜ੍ਹ, 28 ਨਵੰਬਰ- ਕਾਂਗਰਸ ਪਾਰਟੀ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ 30 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਦੇ ਪ੍ਰਧਾਨ ਐਚ.ਐਸ. ਲੱਕੀ ਵਲੋਂ ਜਾਰੀ ਕੀਤੀ ਗਈ ਇਸ ਸੂਚੀ ਵਿਚ ਵਾਰਡ ਨੰਬਰ 1 ਤੋਂ 35 ਤੱਕ ਦੇ 30 ਉਮੀਦਵਾਰਾਂ ਦੇ ਨਾਮ ਸ਼ਾਮਿਲ ਹਨ।
ਪਾਰਟੀ ਨੇ ਜਨਰਲ, ਐਸ.ਸੀ. ਅਤੇ ਮਹਿਲਾ ਰਾਖਵੇਂ ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਸੀ, ਜਿਸ ਵਿਚ 23 ਉਮੀਦਵਾਰਾਂ ਦੇ ਨਾਮ ਸਨ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਦੋ ਸੂਚੀਆਂ ਜਾਰੀ ਕੀਤੀਆਂ ਹਨ, ਜਿਸ ਵਿਚ 17 ਉਮੀਦਵਾਰਾਂ ਦੇ ਨਾਮ ਹਨ।