28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਮਨਾਇਆ

ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਰਮ ਸਾਥੀ ਰਬਾਬੀ ਭਾਈ ਮਰਦਾਨਾ ਜੀ...

ਅਜੀਤ ਡੈਸਕ 28-11-2026

ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਰਮ ਸਾਥੀ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਅੱਜ ਉਤਸਾਹ ਸਹਿਤ ਮਨਾਇਆ ਗਿਆ। ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਕਥਾਵਾਚਕਾਂ ਨੇ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੋ ਕਰਵਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਓਐਸਡੀ ਸਤਬੀਰ ਸਿੰਘ ਧਾਮੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰਾ, ਜਸਬੀਰ ਸਿੰਘ ਗੁਰਤਿੰਦਰ ਪਾਲ ਸਿੰਘ ਕਾਦੀਆਂ ਅਤੇ ਗੁਰਿੰਦਰ ਸਿੰਘ ਭੋਮਾ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਈ.ਟੀ.ਟੀ. ਅਧਿਆਪਕਾਂ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਕ੍ਰਾਈਸਟਚਰਚ ਟੈਸਟ - ਦੂਜੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਭਾਰਤ ਦਾ ਸਕੋਰ 116/6