ਨਵੀਂ ਦਿੱਲੀ, 29 ਅਗਸਤ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਸੋਮਵਾਰ ਨੂੰ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਅਤੇ ਏ.ਆਈ.ਐਮ.ਆਈ.ਐਮ. ਦੀਆਂ ਉਨ੍ਹਾਂ ਪਟੀਸ਼ਨਾਂ 'ਤੇ ਸੁਣਵਾਈ ਲਈ ਸਹਿਮਤ ਹੋ ਗਿਆ ਹੈ, ਜਿਸ 'ਚ ਬਿਹਾਰ 'ਚ ਵੋਟਰ ਸੂਚੀ ਦੇ ਦਾਅਵਿਆਂ ਅਤੇ ਇਤਰਾਜ਼ਾਂ ਲਈ 1 ਸਤੰਬਰ ਦੀ ਸਮਾਂ ਹੱਦ ਵਧਾਉਣ ਦੀ ਮੰਗ ਕੀਤੀ ਗਈ ਹੈ | ਜਸਟਿਸ ਸੂਰਿਆਕਾਂਤ, ਜਯਾਮਾਲਿਆ ਬਾਗਚੀ ਅਤੇ ਵਿਧੁਲ ਐਸ. ਪੰਚੋਲੀ ਦੀ ਬੈਂਚ ਨੇ ਕਿਹਾ ਕਿ ਉਹ ਸੋਮਵਾਰ ਨੂੰ ਸਿਆਸੀ ਪਾਰਟੀਆਂ ਦੀਆਂ ਪਟੀਸ਼ਨਾਂ 'ਤੇ ਸੁਣਵਾਈ ਕਰੇਗਾ |