ਨੰਗਲ, 29 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ਦੇ ਫਲੱਡ ਗੇਟ ਅੱਜ 11ਵੇਂ ਦਿਨ ਵੀ ਖੁੱਲ੍ਹੇ ਰਹੇ | ਭਾਖੜਾ ਡੈਮ 'ਚ ਪਾਣੀ ਦਾ ਪੱਧਰ 1671.79 ਫੁੱਟ ਦਰਜ ਕੀਤਾ ਗਿਆ | ਭਾਖੜਾ ਡੈਮ 'ਚ 50524 ਕਿਊਸਿਕ ਪਾਣੀ ਆ ਰਿਹਾ ਹੈ ਤੇ 52663 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ | ਭਾਖੜਾ ਡੈਮ 'ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ, ਬੇਸ਼ੱਕ ਖ਼ਾਸ ਹਾਲਾਤ 'ਚ ਪਾਣੀ ਦਾ ਪੱਧਰ 1685 ਫੁੱਟ ਤੱਕ ਵੀ ਲਿਜਾਇਆ ਜਾ ਸਕਦਾ ਹੈ |