ਜਲੰਧਰ, 29 ਅਗਸਤ (ਸ਼ਿਵ)-ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਸ਼ਵਨੀ ਕੁਮਾਰ ਨੇ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਨੂੰ ਕੇਂਦਰ ਸਰਕਾਰ ਤੋਂ ਤੁਰੰਤ ਮਦਦ ਤੇ ਰਾਹਤ ਦੀ ਲੋੜ ਹੈ ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਿੱਤੀ ਸਰੋਤਾਂ, ਮਨੁੱਖੀ ਸ਼ਕਤੀ ਤੇ ਆਫ਼ਤ ਪ੍ਰਬੰਧਨ ਬੁਨਿਆਦੀ ਢਾਂਚੇ ਨੂੰ ਦੇਖਦੇ ਹੋਏ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹਨ ਕਿ ਉਹ ਸੂਬੇ ਦੀ ਖੁੱਲ੍ਹ ਕੇ ਸਹਾਇਤਾ ਕਰਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਗੁਰਦਾਸਪੁਰ ਤੇ ਪਠਾਨਕੋਟ ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿ੍ਹਆਂ ਵਿਚੋਂ ਹਨ, ਜਿਥੇ ਫ਼ਸਲਾਂ, ਪਸ਼ੂਆਂ ਤੇ ਜਾਇਦਾਦ ਦਾ ਭਾਰੀ ਨੁਕਸਾਨ ਹੋਇਆ ਹੈ¢