ਨਵੀਂ ਦਿੱਲੀ, 29 ਅਗਸਤ (ਅਜੀਤ ਬਿਊਰੋ)-ਪ੍ਰਧਾਨ ਮੰਤਰੀ ਨਰਿਦਰ ਮੋਦੀ ਦੇ ਮਾਰਗਦਰਸ਼ਨ ਹੇਠ ਭਾਰਤੀ ਰੇਲ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਾਕੇ ਨੂੰ ਸ਼ਰਧਾਪੂਰਵਕ ਢੰਗ ਨਾਲ ਮਨਾਉਣ ਜਾ ਰਹੀ ਹੈ, ਜਿਸ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਗੁਰੂ ਤੇਗ ਬਹਾਦਰ ਜੀ ਦੇ ਉਪਦੇਸ਼ਾਂ ਅਤੇ ਬਲਿਦਾਨ ਤੋਂ ਜਾਣੂ ਕਰਵਾਉਣਾ ਹੈ¢ ਨਵੀਂ ਦਿੱਲੀ ਸਥਿਤ ਰੇਲ ਭਵਨ 'ਚ ਉੱਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਰੇਲ ਅਤੇ ਖਾਦ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਨੇ ਕਿਹਾ ਕਿ ਭਾਰਤੀ ਰੇਲ ਇਸ ਇਤਿਹਾਸਕ ਸਾਕੇ ਨੂੰ ਮਨਾਉਣ ਲਈ ਵੱਖ-ਵੱਖ ਸਿੱਖ ਸੰਸਥਾਵਾਂ ਤੋਂ ਪ੍ਰਾਪਤ ਸਾਰੇ ਕੀਮਤੀ ਸੁਝਾਵਾਂ ਦਾ ਸਵਾਗਤ ਕਰਦੀ ਹੈ¢ ਰਵਨੀਤ ਸਿੰਘ ਨੇ ਦੱਸਿਆ ਕਿ ਪ੍ਰਾਪਤ ਸੁਝਾਵਾਂ ਅਨੁਸਾਰ ਦਿੱਲੀ ਰੇਲਵੇ ਸਟੇਸ਼ਨ ਦਾ ਨਾਂਅ ਬਦਲ ਕੇ ਗੁਰੂ ਤੇਗ ਬਹਾਦਰ ਰੇਲਵੇ ਸਟੇਸ਼ਨ ਰੱਖਣ¢ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਰੋਜ਼ਾਨਾ ਰੇਲ ਸੇਵਾ ਸ਼ੁਰੂ ਕਰਨ, ਸ਼ਤਾਬਦੀ ਵਰ੍ਹੇ ਦੌਰਾਨ ਤਿੰਨ ਮਹੀਨਿਆਂ ਲਈ ਪੰਜ ਤਖ਼ਤਾਂ ਨੂੰ ਜੋੜਨ ਵਾਲੀ ਵਿਸ਼ੇਸ਼ ਰੇਲ ਗੱਡੀਆਂ ਚਲਾਉਣੀਆਂ ਸ਼ਾਮਿਲ ਹਨ¢ਰੇਲਵੇ ਬੋਰਡ ਦੇ ਚੇਅਰਮੈਨ ਸਤੀਸ਼ ਕੁਮਾਰ ਨੇ ਸਾਰੇ ਪ੍ਰਤੀਨਿਧੀਆਂ ਨੂੰ ਭਰੋਸਾ ਦਿੱਤਾ ਕਿ ਭਾਰਤੀ ਰੇਲ ਸਾਰੇ ਸੁਝਾਵਾਂ 'ਤੇ ਗੰਭੀਰਤਾ ਨਾਲ ਵਿਚਾਰ ਕਰੇਗੀ ਅਤੇ ਸ਼ਤਾਬਦੀ ਵਰ੍ਹੇ ਦੇ ਸਮਾਰੋਹ ਨੂੰ ਸਫਲ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ¢ ਮੀਟਿੰਗ 'ਚ ਹਾਜ਼ਰ ਪ੍ਰਮੁੱਖ ਸਿੱਖ ਸ਼ਖਸੀਅਤਾਂ 'ਚ ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ, ਸ਼ੋ੍ਰਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ, ਤਖ਼ਤ ਸ੍ਰੀ ਪਟਨਾ ਸਾਹਿਬ ਵਲੋਂ ਜਗਜੋਤ ਸਿੰਘ ਸੋਹੀ, ਹਰਿਆਣਾ ਸਿੱਖ ਗੁਰਕੁਆਰਾ ਪ੍ਰਬੰਧਕ ਕਮੇਟੀ ਵਲੋਂ ਜਗਦੀਸ਼ ਸਿੰਘ ਝੀਂਡਾ, ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਾ. ਵਿਜੈ ਸਤਬੀਰ ਸਿੰਘ, ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ¢ ਮੀਟਿੰਗ 'ਚ ਭਾਰਤੀ ਰੇਲ ਦੇ ਸੀਨੀਅਰ ਅਧਿਕਾਰੀ ਨਵੀਨ ਗੁਲਾਟੀ, ਹਿਤੇਂਦਰ ਮਲਹੋਤਰਾ, ਅਸ਼ੋਕ ਕੁਮਾਰ ਵਰਮਾ, ਸੰਜੈ ਕੁਮਾਰ ਜੈਨ, ਧਨੰਜਯ ਸਿੰਘ ਆਦਿ ਸ਼ਾਮਿਲ ਸਨ |