ਗੁਰਦਾਸਪੁਰ, 29 ਅਗਸਤ (ਚੱਕਰਾਜਾ)-ਰਾਜ ਸਭਾ ਮੈਂਬਰ ਰਾਘਵ ਚੱਢਾ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਤੇ ਗੁਰਦਾਸਪੁਰ ਵਿਧਾਨ ਸਭਾ ਹਲਕਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮਗਰੀ ਤੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਅਤੇ ਉਨ੍ਹਾਂ ਦਾ ਹਾਲ ਵੀ ਜਾਣਿਆ | ਰਾਜ ਸਭਾ ਮੈਂਬਰ ਨੇ ਕਿਹਾ ਕਿ ਇਸ ਸੰਕਟ ਦੀ ਇਸ ਘੜੀ ਵਿਚ ਪੰਜਾਬ ਸਰਕਾਰ ਸਮੇਤ ਉਹ ਪ੍ਰਭਾਵਿਤ ਲੋਕਾਂ ਦੇ ਨਾਲ ਹਨ | ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਿੰਡਾਂ 'ਚ ਰਾਹਤ ਕਾਰਜਾਂ ਲਈ ਉਹ ਆਪਣੇ ਐਮ.ਪੀ.ਲੈਂਡ ਫ਼ੰਡ ਵਿਚੋਂ ਵੱਧ ਤੋਂ ਵੱਧ ਯੋਗਦਾਨ ਪਾਉਣਗੇ |