20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਰਾਹਤ ਤੇ ਬਚਾਅ ਕਾਰਜਾਂ ਲਈ ਉੱਚ-ਤਾਕਤੀ ਕਮੇਟੀ ਦਾ ਗਠਨ

ਅਜੀਤ ਡੈਸਕ 30-08-2025

ਚੰਡੀਗੜ੍ਹ, 29 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਸੀਨੀਅਰ ਅਧਿਕਾਰੀਆਂ 'ਤੇ ਆਧਾਰਿਤ ਇਕ ਉੱਚ ਤਾਕਤੀ ਕਮੇਟੀ ਦਾ ਗਠਨ ਕੀਤਾ ਹੈ, ਜੋ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ 'ਚ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦੀ ਰੋਜ਼ਾਨਾ ਆਧਾਰ 'ਤੇ ਨਿਗਰਾਨੀ ਕਰੇਗੀ | ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਵਿਭਾਗ, ਜਲ ਸਰੋਤ ਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ 'ਤੇ ਆਧਾਰਿਤ ਕਮੇਟੀ ਅੰਮਿ੍ਤਸਰ ਤੇ ਹੋਰ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ 'ਚ ਪੱਕੇ ਤੌਰ 'ਤੇ ਤਾਇਨਾਤ ਰਹੇਗੀ | ਉਨ੍ਹਾਂ ਡਿਪਟੀ ਕਮਿਸ਼ਨਰਾਂ ਤੇ ਹੋਰ ਅਫਸਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਇਸ ਉਚ-ਤਾਕਤੀ ਕਮੇਟੀ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਇਸ ਸੰਕਟ 'ਚੋਂ ਕੱਢਣ ਲਈ ਪੂਰਨ ਤੌਰ 'ਤੇ ਵਚਨਬੱਧ ਹੈ ਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਬਚਾਅ ਤੇ ਰਾਹਤ ਕਾਰਜਾਂ ਨੂੰ ਹੋਰ ਅਸਰਦਾਇਕ ਢੰਗ ਨਾਲ ਯਕੀਨੀ ਬਣਾਉਣ ਲਈ ਆਖਿਆ | ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਜ਼ਿਲਿ੍ਹਆਂ ਦਾ ਦੌਰਾ ਕਰਨਾ ਚਾਹੀਦਾ ਹੈ ਤੇ ਲੋਕਾਂ ਦੀ ਸਹਾਇਤਾ ਲਈ ਸਰਕਾਰੀ ਮਸ਼ੀਨਰੀ ਨੂੰ ਪੂਰੀ ਤਰ੍ਹਾਂ ਝੋਕ ਦਿੱਤਾ ਜਾਵੇ |

ਪਿਛਲੀ ਖ਼ਬਰ Gurdwara Bangla Sahib Delhi ਤੋਂ Gurbani Vichar ਦਾ ਸਿੱਧਾ ਪ੍ਰਸਾਰਣ ਅਗਲੀ ਖ਼ਬਰ ਰਾਘਵ ਚੱਢਾ ਵਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।