ਪੰਜਾਬ ਦੀਆਂ 21 ਪਾਰਟੀਆਂ ਨੂੰ ਸੂਚੀ 'ਚੋਂ ਹਟਾਉਣ ਦੀ ਪ੍ਰਕਿਰਿਆ ਸ਼ੁਰੂ
ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ-ਭਾਰਤੀ ਚੋਣ ਕਮਿਸ਼ਨ ਨੇ ਅਜਿਹੀਆਂ 474 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ (ਆਰ.ਯੂ.ਪੀ.ਪੀ.) ਨੂੰ ਸੂਚੀ 'ਚੋਂ ਹਟਾ ਦਿੱਤਾ ਹੈ, ਜਿਨ੍ਹਾਂ ਪਾਰਟੀਆਂ ਨੇ ਲਗਾਤਾਰ 6 ਸਾਲਾਂ ਤੱਕ ਚੋਣਾਂ ਨਹੀਂ ਲੜੀਆਂ | ਇਸ ਸੂਚੀ ਵਿਚ ਪੰਜਾਬ ਦੀਆਂ 21 ਪਾਰਟੀਆਂ ਸ਼ਾਮਿਲ ਹਨ | ਇਸ ਪਹਿਲ ਨੂੰ ਹੋਰ ਅੱਗੇ ਵਧਾਉਂਦਿਆਂ 359 ਅਜਿਹੀਆਂ ਪਾਰਟੀਆਂ ਦੀ ਪਛਾਣ ਕੀਤੀ ਗਈ ਹੈ | ਜਿਨ੍ਹਾਂ ਨੇ ਪਿਛਲੇ ਤਿੰਨ ਵਿੱਤੀ ਸਾਲਾਂ (ਭਾਵ 2021-22, 2022-23, 2023-24) ਵਿਚ ਨਿਰਧਾਰਿਤ ਸਮੇਂ ਦੇ ਅੰਦਰ ਆਪਣੇ ਸਾਲਾਨਾ ਆਡਿਟਡ ਖਾਤੇ ਜਮ੍ਹਾਂ ਨਹੀਂ ਕਰਵਾਏ ਅਤੇ ਚੋਣਾਂ ਲੜੀਆਂ ਪਰ ਚੋਣ ਖਰਚ ਰਿਪੋਰਟਾਂ ਦਾਇਰ ਨਹੀਂ ਕੀਤੀਆਂ | ਇਹ ਪਾਰਟੀਆਂ ਦੇਸ਼ ਭਰ ਦੇ 23 ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਸੰਬੰਧਿਤ ਹਨ | ਜਿਨ੍ਹਾਂ ਵਿਚ ਪੰਜਾਬ ਰਾਜ ਦੀਆਂ 11 ਪਾਰਟੀਆਂ ਵੀ ਸ਼ਾਮਿਲ ਹਨ | ਇਸ ਕਵਾਇਦ ਦੇ ਪਹਿਲੇ ਪੜਾਅ 'ਚ ਭਾਰਤੀ ਚੋਣ ਕਮਿਸ਼ਨ ਨੇ 334 ਪਾਰਟੀਆਂ ਅਤੇ ਦੂਜੇ ਪੜਾਅ ਵਿਚ 474 ਪਾਰਟੀਆਂ ਨੂੰ ਸੂਚੀ ਤੋਂ ਹਟਾ ਦਿੱਤਾ ਗਿਆ ਹੈ | ਇਸ ਤਰ੍ਹਾਂ ਪਿਛਲੇ 2 ਮਹੀਨਿਆਂ ਵਿਚ 808 ਪਾਰਟੀਆਂ ਨੂੰ ਸੂਚੀ ਤੋਂ ਹਟਾ ਦਿੱਤਾ ਗਿਆ ਹੈ |
ਚੋਣ ਕਮਿਸ਼ਨ ਨੇ 474 ਪਾਰਟੀਆਂ ਨੂੰ ਸੂਚੀ 'ਚੋਂ ਹਟਾਇਆ
ਅਜੀਤ ਡੈਸਕ
20-09-2025