24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਮੁੱਖ ਮੰਤਰੀ ਵਲੋਂ ਆੜ੍ਹਤੀਆਂ ਦੀਆਂ ਮੰਗਾਂ ਕੇਂਦਰ ਸਰਕਾਰ ਕੋਲ ਉਠਾਉਣ ਦਾ ਭਰੋਸਾ

ਅਜੀਤ ਡੈਸਕ 20-09-2025
ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ | ਇੱਥੇ ਆੜ੍ਹਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਦੇ ਦਾਇਰੇ ਅਧੀਨ ਆਉਂਦੀਆਂ ਹਨ, ਜਿਨ੍ਹਾਂ ਵੱਲ ਕੇਂਦਰ ਸਰਕਾਰ ਵਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਆੜ੍ਹਤੀਆਂ ਦੀ ਆਵਾਜ਼ ਬਣੇਗੀ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਕੇਂਦਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ | ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਆਂ ਦੇ ਕਮਿਸ਼ਨ 'ਚ ਵਾਧਾ ਕਰਨ ਦਾ ਮਾਮਲਾ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਉਠਾਇਆ ਜਾ ਚੁੱਕਾ ਹੈ | ਆੜ੍ਹਤੀਆਂ ਦੀ ਅਹਿਮੀਅਤ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਏ ਕਿਸਾਨਾਂ ਦੇ ਬਿਨਾਂ ਤਨਖਾਹ ਵਾਲੇ ਚਾਰਟਰਡ ਅਕਾਊਾਟੈਂਟ ਹੁੰਦੇ ਹਨ, ਜੋ ਫਸਲ ਦੀ ਪੈਦਾਵਾਰ ਅਤੇ ਵਿੱਤੀ ਲੈਣ-ਦੇਣ ਦੇ ਵਿਸਤਿ੍ਤ ਰਿਕਾਰਡ ਰੱਖਦੇ ਹਨ | ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਤਰਫੋਂ ਅਨਾਜ ਖਰੀਦਦੀ ਹੈ ਅਤੇ ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਪ੍ਰਕਿਰਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ | ਹੜ੍ਹਾਂ ਕਾਰਨ ਹੋਏ ਭਿਆਨਕ ਨੁਕਸਾਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬਾ ਸੰਕਟ ਵਿਚ ਹੈ ਅਤੇ ਬਦਕਿਸਮਤੀ ਨਾਲ ਕੇਂਦਰ ਸਰਕਾਰ ਵਲੋਂ ਕਿਸੇ ਵੀ ਵਿੱਤੀ ਸਹਾਇਤਾ ਦੀ ਉਮੀਦ ਨਹੀਂ ਹੈ | ਆੜ੍ਹਤੀਆਂ ਨੂੰ ਮੰਡੀਆਂ ਵਿਚ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ 'ਚ ਆਪਣੀ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਕਈ ਅਹਿਮ ਕਦਮਾਂ ਦਾ ਐਲਾਨ ਕੀਤਾ |

ਪਿਛਲੀ ਖ਼ਬਰ ਮਨੀਪੁਰ 'ਚ ਸੁਰੱਖਿਆ ਬਲਾਂ ਦੇ ਕਾਫ਼ਲੇ 'ਤੇ ਹਮਲਾ-2 ਜਵਾਨ ਸ਼ਹੀਦ ਅਗਲੀ ਖ਼ਬਰ ਜੀ.ਐਸ.ਟੀ. ਕਟੌਤੀ ਦਾ ਲਾਭ ਕਿਸਾਨਾਂ ਤੱਕ ਪਹੁੰਚਾਉਣ ਟਰੈਕਟਰ ਤੇ ਖੇਤੀ ਉਪਕਰਨ ਨਿਰਮਾਤਾ-ਸ਼ਿਵਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।