30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਪੁਰਬ 1 ਸਤੰਬਰ ਨੂੰ

ਅਜੀਤ ਡੈਸਕ 30-08-2025
ਬੁੱਲ੍ਹੋਵਾਲ, 29 ਅਗਸਤ (ਲੁਗਾਣਾ)-ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਅਸਥਾਨ ਪਿੰਡ ਪੂਬੋਵਾਲ ਵਿਖੇ 531ਵਾਂ ਪ੍ਰਕਾਸ਼ ਪੁਰਬ ਸਮਾਗਮ, ਜੋ 1 ਸਤੰਬਰ ਦਿਨ ਸੋਮਵਾਰ ਨੂੰ ਸੰਤ ਬਾਬਾ ਸੰਤੋਸ਼ ਦਾਸ ਦੀ ਅਗਵਾਈ ਵਿਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਸਮਾਗਮ ਦੀ ਜਾਣਕਾਰੀ ਦਿੰਦਿਆਂ ਅਸਥਾਨ ਬਾਬਾ ਸ਼ੀ੍ਰ ਚੰਦ ਜੀ ਮਹਾਰਾਜ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੰਤੋਸ਼ ਦਾਸ ਤੇ ਬਾਬਾ ਪਰਮਿੰਦਰ ਸਿੰਘ ਨੇ ਦੱਸਿਆ ਕਿ ਬਾਬਾ ਸ਼੍ਰੀ ਚੰਦ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਰੂਪ ਰੇਖਾ ਤਿਆਰ ਕਰਕੇ ਪ੍ਰਬੰਧਕਾਂ ਦੀਆਂ ਵੱਖ ਵੱਖ ਡਿਊਟੀਆਂ ਲਾਈਆਂ ਗਈਆਂ ਹਨ ਤਾਂ ਜੋ ਸਮਾਗਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ | ਸਮਾਗਮ ਵਿਚ ਸ਼ਿਰਕਤ ਕਰਨ ਵਾਲੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਸਾਰੇ ਯੋਗ ਪ੍ਰਬੰਧ ਕੀਤੇ ਗਏ ਹਨ | ਇਸ ਸਬੰਧੀ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਸਮਾਗਮ ਹੋਵੇਗਾ |

ਪਿਛਲੀ ਖ਼ਬਰ ਰਣਜੀਤ ਕੌਰ ਦਸੂਹਾ ਸ਼ਹਿਰ ਦੀ ਇਸਤਰੀ ਵਿੰਗ ਦੀ ਬਲਾਕ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ 31 ਤੋਂ ਬਾਅਦ ਪ੍ਰਾਪਰਟੀ ਟੈਕਸ ਡਿਫਾਲਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਕਮਿਸ਼ਨਰ ਮੱਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।