30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਰਣਜੀਤ ਕੌਰ ਦਸੂਹਾ ਸ਼ਹਿਰ ਦੀ ਇਸਤਰੀ ਵਿੰਗ ਦੀ ਬਲਾਕ ਪ੍ਰਧਾਨ ਨਿਯੁਕਤ <br/>

ਰਣਜੀਤ ਕੌਰ ਦਾ ਸਨਮਾਨ ਕਰਦੇ ਹੋਏ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਅਤੇ ਹੋਰ | ਤਸਵੀਰ : ਕੌਸ਼ਲ <br/> 30-08-2025
ਦਸੂਹਾ, 29 ਅਗਸਤ (ਕੌਸ਼ਲ)- ਆਮ ਆਦਮੀ ਪਾਰਟੀ ਵਲੋਂ ਇਸਤਰੀਆਂ ਨੂੰ ਪਾਰਟੀ ਅੰਦਰ ਵਧੇਰੇ ਭਾਗੀਦਾਰੀ ਦੇਣ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਰਣਜੀਤ ਕੌਰ ਨੂੰ ਦਸੂਹਾ ਸ਼ਹਿਰ ਦੀ ਇਸਤਰੀ ਵਿੰਗ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਹਲਕੇ ਦੇ ਵਿਧਾਇਕ ਸ. ਕਰਮਵੀਰ ਸਿੰਘ ਘੁੰਮਣ ਵਲੋਂ ਰਣਜੀਤ ਕੌਰ ਦਾ ਸਨਮਾਨ ਕਰਕੇ ਉਸ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਵਧਾਈ ਦਿੱਤੀ ਗਈ | ਇਸ ਸਮਾਗਮ ਦੌਰਾਨ ਵਿਧਾਇਕ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਰ ਵਰਗ ਨੂੰ ਮਾਣ ਅਤੇ ਅਹਿਮੀਅਤ ਦੇਣ ਦੇ ਵਾਅਦੇ 'ਤੇ ਪੂਰੀ ਉਤਰ ਰਹੀ ਹੈ | ਖ਼ਾਸ ਕਰਕੇ ਇਸਤਰੀ ਵਿੰਗ ਨੂੰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਬਲਾਕਾਂ ਵਿਚ ਇਸਤਰੀ ਵਿੰਗ ਦੇ ਪ੍ਰਧਾਨ ਨਿਯੁਕਤ ਕੀਤੇ ਜਾ ਰਹੇ ਹਨ ਤਾਂ ਜੋ ਇਸਤਰੀਆਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਮਿਲ ਸਕੇ | ਇਸ ਮੌਕੇ ਇਸਤਰੀ ਵਿੰਗ ਇੰਚਾਰਜ ਜਤਿੰਦਰ ਕੌਰ, ਮਨਜੀਤ ਸੰਧੂ, ਸੰਤੋਖ ਤੋਖੀ ਅਤੇ ਅਮਰਪ੍ਰੀਤ ਸਿੰਘ ਖਾਲਸਾ ਵੀ ਮੌਜੂਦ ਰਹੇ ਜਿਨ੍ਹਾਂ ਨੇ ਰਣਜੀਤ ਕੌਰ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੱਤੀ ਅਤੇ ਯਕੀਨ ਜਤਾਇਆ ਕਿ ਉਹ ਪਾਰਟੀ ਦੇ ਵਿਚਾਰਾਂ ਤੇ ਲੋਕਾਂ ਦੀ ਭਲਾਈ ਲਈ ਚੰਗਾ ਕੰਮ ਕਰਨਗੇ | ਵਿਧਾਇਕ ਘੁੰਮਣ ਨੇ ਕਿਹਾ ਕਿ ਦਸੂਹਾ ਹਲਕੇ ਵਿਚ ਆਮ ਆਦਮੀ ਪਾਰਟੀ ਦੀ ਇਸਤਰੀ ਵਿੰਗ ਜਲਦੀ ਹੀ ਹਰ ਬਲਾਕ ਪੱਧਰ 'ਤੇ ਆਪਣਾ ਸੰਗਠਨ ਖੜਾ ਕਰੇਗੀ ਜਿਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਲੋਕਾਂ ਤੱਕ ਸਰਕਾਰ ਦੀਆਂ ਯੋਜਨਾਵਾਂ ਪਹੁੰਚਾਉਣ ਵਿੱਚ ਸਹੂਲਤ ਰਹੇਗੀ |

ਪਿਛਲੀ ਖ਼ਬਰ ਐੱਸ.ਪੀ.ਐਨ. ਕਾਲਜ ਵਿਖੇ ਮੇਜਰ ਧਿਆਨ ਚੰਦ ਦੀ ਯਾਦ 'ਚ ਖੇਡ ਦਿਵਸ ਮਨਾਇਆ <br/> ਅਗਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਪੁਰਬ 1 ਸਤੰਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।