29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸੜਕ ਹਾਦਸਿਆਂ ਨੂੰ ਰੋਕਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਵਿਭਾਗ-ਏ.ਡੀ.ਸੀ. <br/>

ਅਜੀਤ ਡੈਸਕ 30-08-2025
ਹੁਸ਼ਿਆਰਪੁਰ, 29 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਦੀ ਪ੍ਰਧਾਨਗੀ ਵਿਚ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਹੋਈ | ਇਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ਅਤੇ ਸੜਕ ਸੁਰੱਖਿਆ ਨਾਲ ਸਬੰਧਿਤ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਵਧੀਕ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਤੋਂ ਜਾਣਕਾਰੀ ਲੈਂਦੇ ਹੋਏ ਦੱਸਿਆ ਕਿ ਸਾਲ 2023 ਦੇ ਸਰਵੇਖਣ ਅਨੁਸਾਰ ਜ਼ਿਲ੍ਹੇ ਵਿਚ 44 ਬਲੈਕ ਸਪਾਟ ਦੀ ਪਛਾਣ ਕੀਤੀ ਗਈ ਸੀ, ਜਿਨ੍ਹਾਂ ਦੀ ਗਿਣਤੀ ਹੁਣ ਘੱਟ ਕੇ 21 ਹੋ ਗਈ ਹੈ | ਇਹ ਬਲੈਕ ਸਪਾਟ ਨੈਸ਼ਨਲ ਹਾਈਵੇਅ ਅਥਾਰਿਟੀ ਜਲੰਧਰ ਅਤੇ ਅੰਮਿ੍ਤਸਰ, ਲੋਕ ਨਿਰਮਾਣ ਵਿਭਾਗ, ਨਗਰ ਨਿਗਮ ਆਦਿ ਨਾਲ ਸਬੰਧਿਤ ਹਨ | ਇਸ 'ਤੇ ਹਦਾਇਤਾਂ ਦਿੱਤੀਆਂ ਗਈਆਂ ਕਿ ਕਾਰਜਕਾਰੀ, ਲੋਕ ਨਿਰਮਾਣ ਵਿਭਾਗ, ਜ਼ਿਲ੍ਹਾ ਪੱਧਰ 'ਤੇ ਸਾਰੀਆਂ ਸਬੰਧਿਤ ਏਜੰਸੀਆਂ ਨਾਲ ਤਾਲਮੇਲ ਕਰਕੇ, ਬਲੈਕ ਸਪਾਟ ਨੂੰ ਹਟਾਉਣ ਲਈ ਹਫ਼ਤਾਵਾਰੀ ਮੀਟਿੰਗਾਂ ਕਰੇ ਅਤੇ ਆਪਣੀ ਪ੍ਰਗਤੀ ਰਿਪੋਰਟ ਆਰ.ਟੀ.ਓ ਨੂੰ ਭੇਜੇ | ਮੀਟਿੰਗ ਵਿਚ ਪੁਲਿਸ ਵਿਭਾਗ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਨੁਮਾਇੰਦੇ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ 61 ਟਰੈਫ਼ਿਕ ਜਾਗਰੂਕਤਾ ਕੈਂਪ ਲਗਾਏ ਗਏ ਸਨ | ਚੇਅਰਮੈਨ ਨੇ ਨਿਰਦੇਸ਼ ਦਿੱਤੇ ਕਿ ਅਜਿਹੇ ਕੈਂਪ ਸਿਰਫ਼ ਸਕੂਲਾਂ ਵਿਚ ਹੀ ਨਹੀਂ ਸਗੋਂ ਈ-ਰਿਕਸ਼ਾ ਅਤੇ ਆਟੋ-ਰਿਕਸ਼ਾ ਚਾਲਕਾਂ ਲਈ ਵੀ ਲਗਾਏ ਜਾਣ ਤਾਂ ਜੋ ਉਹ ਟਰੈਫ਼ਿਕ ਨਿਯਮਾਂ ਤੋਂ ਜਾਣੂ ਹੋਣ ਅਤੇ ਸੜਕ ਹਾਦਸਿਆਂ ਨੂੰ ਘਟਾਇਆ ਜਾ ਸਕੇ | ਸਹਾਇਕ ਆਰ.ਟੀ.ਓ ਸੰਦੀਪ ਕੁਮਾਰ ਭਾਰਤੀ ਨੇ ਦੱਸਿਆ ਕਿ ਜੁਲਾਈ ਮਹੀਨੇ ਦੌਰਾਨ ਕੁੱਲ 121 ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 9 ਬੱਸਾਂ ਦੇ ਸੇਫ਼ ਸਕੂਲ ਵਾਹਨ ਨੀਤੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਕਾਰਨ ਚਲਾਨ ਕੀਤੇ ਗਏ | ਟਰੈਫ਼ਿਕ ਇੰਚਾਰਜ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਕੁੱਲ 2884 ਚਲਾਨ ਜਾਰੀ ਕੀਤੇ ਗਏ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਹਲਕਾ ਚੱਬੇਵਾਲ ਦੇ ਸਰਬਪੱਖੀ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਡਾ. ਇਸ਼ਾਂਕ ਕੁਮਾਰ <br/> ਅਗਲੀ ਖ਼ਬਰ ਮਾਨਸਰ ਤੋਂ ਹਾਜੀਪੁਰ ਜਾਣ ਵਾਲੀ ਸੜਕ ਨੇ ਧਾਰਿਆ ਦਰਿਆ ਦਾ ਰੂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।