29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹਲਕਾ ਚੱਬੇਵਾਲ ਦੇ ਸਰਬਪੱਖੀ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਡਾ. ਇਸ਼ਾਂਕ ਕੁਮਾਰ <br/>

ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨਾਲ ਮੁਲਾਕਾਤ ਦੌਰਾਨ ਯੂਥ ਆਗੂ ਜਸਕਰਨ ਸਿੰਘ ਸੰਘਾ ਤੇ ਹੋਰ | <br/> 30-08-2025
ਹੁਸ਼ਿਆਰਪੁਰ, 29 ਅਗਸਤ (ਨਰਿੰਦਰ ਸਿੰਘ ਬੱਡਲਾ)-ਹਲਕਾ ਚੱਬੇਵਾਲ ਦੇ ਯੂਥ ਆਗੂ ਜਸਕਰਨ ਸਿੰਘ ਸੰਘਾ ਵੱਲੋਂ ਹਲਕਾ ਵਿਧਾਇਕ ਡਾ. ਇਸ਼ਾਂਕ ਕੁਮਾਰ ਨਾਲ ਮੁਲਾਕਾਤ ਕਰਕੇ ਇਲਾਕੇ ਦੀਆਂ ਸਮੱਸਿਆਵਾਂ ਸੰਬੰਧੀ ਜਾਣੂ ਕਰਵਾਇਆ | ਇਸ ਦੌਰਾਨ ਉਨ੍ਹਾਂ ਆਪ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਸਰਕਾਰ ਨੇ ਸੂਬੇ ਦੀ ਨੁਹਾਰ ਬਦਲਣ ਲਈ ਹਰੇਕ ਵਰਗ ਲਈ ਅਨੇਕਾਂ ਲੋਕ ਭਲਾਈ ਦੀਆਂ ਸਕੀਮਾਂ ਸ਼ੁਰੂ ਕੀਤੀਆਂ ਹਨ ਜਿਨ੍ਹਾਂ ਦਾ ਨਿਰੰਤਰ ਲਾਭ ਲੋਕਾਂ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਹਲਕਾ ਚੱਬੇਵਾਲ ਦੇ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਸਮੇਤ ਅਨੇਕਾਂ ਹੋਰ ਵਿਕਾਸ ਦੇ ਪ੍ਰੋਜੈਕਟ ਚੱਲ ਰਹੇ ਹਨ ਜਿਨ੍ਹਾਂ ਨੂੰ ਜਲਦ ਦੀ ਨੇਪਰੇ ਚਾੜ੍ਹ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਦਾ ਲਾਭ ਲੈਣ ਲਈ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਲੋੜ ਹੈ ਅਤੇ ਜੇਕਰ ਕਿਸੇ ਨੂੰ ਵੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ | ਇਸ ਮੌਕੇ ਸੰਘਾ ਨੇ ਕਿਹਾ ਕਿ ਜੋ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਆਪਣੀ ਟੀਮ ਸਮੇਤ ਲੋਕਾਂ ਨੂੰ ਜਾਗਰੂਕ ਕਰਨਗੇ |

ਪਿਛਲੀ ਖ਼ਬਰ ਡੇਰਾ ਮਹਾਨਪੁਰੀ ਸਾਹਰੀ 'ਚ ਸਾਲਾਨਾ ਜੋੜ ਮੇਲਾ ਭਲਕੇ ਅਗਲੀ ਖ਼ਬਰ ਸੜਕ ਹਾਦਸਿਆਂ ਨੂੰ ਰੋਕਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਵਿਭਾਗ-ਏ.ਡੀ.ਸੀ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।