10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕੈਨੇਡਾ ਭੇਜਣ ਦੇ ਨਾਂਅ 'ਤੇ 35 ਲੱਖ ਠੱਗੇ, 3 ਨਾਮਜ਼ਦ

ਅਜੀਤ ਡੈਸਕ 31-08-2025

ਹੁਸ਼ਿਆਰਪੁਰ, 30 ਅਗਸਤ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਕਥਿਤ ਤੌਰ 'ਤੇ 35 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਚ 3 ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਖਨੌੜਾ ਦੇ ਵਾਸੀ ਰਾਜਵਿੰਦਰ ਸਿੰਘ ਨੇ ਜ਼ਿਲ੍ਹਾ ਪੁਲਿਸ ਮੁਖੀ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਸੀ ਕਿ ਉਸਨੂੰ ਕੈਨੇਡਾ ਭੇਜਣ ਦੇ ਨਾਂਅ 'ਤੇ ਰਣਜੀਤ ਸਿੰਘ ਸੰਧੂ ਉਰਫ਼ ਰਾਣਾ ਪੁੱਤਰ ਬਲਵੀਰ ਸਿੰਘ ਤੇ ਮਨਦੀਪ ਸੰਧੂ ਪੁੱਤਰੀ ਬਲਵੀਰ ਸਿੰਘ ਤੇ ਬਲਵੀਰ ਸਿੰਘ ਵਾਸੀ ਲਲਵਾਨ ਨੇ ਕਥਿਤ ਤੌਰ 'ਤੇ ਉਨ੍ਹਾਂ ਨਾਲ 35 ਲੱਖ ਰੁਪਏ ਦੀ ਠੱਗੀ ਕੀਤੀ ਹੈ | ਜ਼ਿਲ੍ਹਾ ਪੁਲਿਸ ਮੁਖੀ ਦੇ ਆਦੇਸ਼ਾਂ 'ਤੇ ਮਾਮਲੇ ਦੀ ਜਾਂਚ ਡੀ. ਐਸ.ਪੀ. ਚੱਬੇਵਾਲ ਵਲੋਂ ਕੀਤੀ ਗਈ ਸੀ | ਜਿਸਦੀ ਰਿਪੋਰਟ ਆਉਣ ਤੋਂ ਬਾਅਦ ਥਾਣਾ ਮੇਹਟੀਆਣਾ ਪੁਲਿਸ ਨੇ ਤਿੰਨਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ |

ਪਿਛਲੀ ਖ਼ਬਰ ਦਿਨ-ਦਿਹਾੜੇ ਘਰ 'ਚੋਂ 10 ਤੋਲੇ ਸੋਨਾ ਤੇ ਨਕਦੀ ਚੋਰੀ <br/> ਅਗਲੀ ਖ਼ਬਰ ਤਿੰਨ ਦੋਸ਼ੀ ਹੈਰੋਇਨ ਤੇ ਦੜਾ ਸੱਟਾ ਲਗਾਉਂਦੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।