08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸੇਂਟ ਸੋਲਜਰ ਗਰੁੱਪ ਵਲੋਂ ਈ.ਟੀ.ਟੀ. ਦਾਖ਼ਲਾ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਸ਼ੁਰੂ-ਚੋਪੜਾ

ਅਜੀਤ ਡੈਸਕ 31-08-2025

ਹੁਸ਼ਿਆਰਪੁਰ, 30 ਅਗਸਤ (ਬਲਜਿੰਦਰਪਾਲ ਸਿੰਘ)-ਸੈਕੰਡਰੀ ਕੌਂਸਲ ਆਫ਼ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ (ਐੱਸ.ਸੀ.ਈ.ਆਰ.ਟੀ.) ਪੰਜਾਬ ਵਲੋਂ ਕਰਵਾਏ ਜਾਂਦੇ ਡਿਪਲੋਮਾ ਇਨ ਐਲੀਮੈਂਟਰੀ ਐਜੂਕੇਸ਼ਨ (ਡੀ.ਐਲ.ਐਡ.) ਕੋਰਸ 'ਚ ਦਾਖ਼ਲੇ ਸਬੰਧੀ ਪ੍ਰਵੇਸ਼ ਪ੍ਰੀਖਿਆ 21 ਸਤੰਬਰ ਨੂੰ ਕਰਵਾਈ ਜਾ ਰਹੀ ਹੈ | ਇਸ ਸਬੰਧੀ ਸੇਂਟ ਸੋਲਜਰ ਗਰੁੱਪ ਵਲੋਂ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ | ਜਾਣਕਾਰੀ ਸਾਂਝੀ ਕਰਦਿਆਂ ਸੇਂਟ ਸੋਲਜਰ ਕਾਲਜ ਆਫ਼ ਐਜੂਕੇਸ਼ਨ ਦੇ ਪਿ੍ੰਸੀਪਲ ਡਾ. ਅਲਕਾ ਗੁਪਤਾ ਨੇ ਦੱਸਿਆ ਕਿ ਮੁਫ਼ਤ ਕੋਚਿੰਗ ਲੈਣ ਦੇ ਚਾਹਵਾਨ ਪ੍ਰੀਖਿਆਰਥੀਆਂ ਲਈ ਆਨਲਾਈਨ ਰਜਿਸਟਰੇਸ਼ਨ 28 ਅਗਸਤ ਤੋਂ ਸ਼ੁਰੂ ਹੋ ਚੁੱਕੀ ਹੈ | ਚਾਹਵਾਨ 8 ਸਤੰਬਰ ਤਕ ਰਜਿਸਟਰੇਸ਼ਨ ਕਰਵਾ ਸਕਦੇ ਹਨ ਤੇ ਮੁਫ਼ਤ ਦਾ ਲਾਭ ਉਠਾ ਸਕਦੇ ਹਨ | ਚੇਅਰਮੈਨ ਅਨਿਲ ਚੋਪੜਾ ਤੇ ਵਾਇਸ ਚੇਅਰਪਰਸਨ ਸੰਗੀਤ ਚੋਪੜਾ ਨੇ ਦੱਸਿਆ ਕਿ ਮੁਫ਼ਤ ਕੋਚਿੰਗ ਕਲਾਸਾਂ ਦਾ ਲਾਭ ਇੱਛੁਕ ਵਿਦਿਆਰਥੀ ਸੇਂਟ ਸੋਲਜਰ ਬੀ.ਐੱਡ ਕਾਲਜ ਲੈ ਸਕਦੇ ਹਨ |

ਪਿਛਲੀ ਖ਼ਬਰ ਸੂਬੇ ਅੰਦਰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਵਾਉਣ ਲਈ ਮਾਨ ਸਰਕਾਰ ਵਚਨਬੱਧ-ਹਰਪਾਲ ਸਿੰਘ ਚੀਮਾ <br/> ਅਗਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਪੁਰਬ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।