08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

10 ਮਰਲੇ ਤੋਂ ਘੱਟ ਵਾਲੇ ਘਰਾਂ 'ਤੇ ਹਾਊਸ ਟੈਕਸ ਨੂੰ ਬੰਦ ਕੀਤਾ ਜਾਵੇ-ਕਪੂਰ

ਅਜੀਤ ਡੈਸਕ 31-08-2025

ਹੁਸ਼ਿਆਰਪੁਰ, 30 ਅਗਸਤ (ਹਰਪ੍ਰੀਤ ਕੌਰ)-ਸੀਨੀਅਰ ਕਾਂਗਰਸੀ ਨੇਤਾ ਰਮਨ ਕਪੂਰ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿਚ 10 ਮਰਲੇ ਤੋਂ ਘੱਟ ਵਾਲੇ ਰਿਹਾਇਸ਼ੀ ਘਰਾਂ 'ਤੇ ਹਾਊਸ ਟੈਕਸ ਨੂੰ ਬੰਦ ਕੀਤਾ ਜਾਵੇ ਅਤੇ ਨਾਲ ਹੀ ਉਨ੍ਹਾਂ ਦੇ ਸੀਵਰੇਜ ਤੇ ਪਾਣੀ ਦੇ ਬਿੱਲ ਵੀ ਖਤਮ ਕੀਤੇ ਜਾਣ | ਕਪੂਰ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ 2002 ਵਿਚ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਮਰਲੇ ਤੋਂ ਘੱਟ ਵਾਲੇ ਰਿਹਾਇਸ਼ੀ ਘਰਾਂ ਦੇ ਹਾਊਸ ਟੈਕਸ ਤੇ ਪਾਣੀ ਤੇ ਸੀਵਰੇਜ ਦੇ ਬਿੱਲ ਖਤਮ ਕੀਤੇ ਸਨ | ਉਨ੍ਹਾਂ ਮੰਗ ਕੀਤੀ ਕਿ ਹਾਊਸ ਟੈਕਸ ਕੇਵਲ ਕਾਰੋਬਾਰੀ ਸੰਪਤੀਆਂ 'ਤੇ ਵੀ ਵਸੂਲਿਆ ਜਾਵੇ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਾਣੀ ਤੇ ਸੀਵਰੇਜ ਦੀ ਸਹੂਲਤ ਦੇਣਾ ਸਰਕਾਰ ਦੇ ਅਧਿਕਾਰ ਖੇਤਰ ਵਿਚ ਹੈ ਅਤੇ ਆਮ ਜਨਤਾ ਨੂੰ ਇਹ ਸੁਵਿਧਾ ਦਿੱਤੀ ਜਾਣੀ ਚਾਹੀਦੀ ਹੈ |

ਪਿਛਲੀ ਖ਼ਬਰ ਸਿਵਲ ਹਸਪਤਾਲ 'ਚੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਡੇਰਾ ਬਹਾਦਰਪੁਰ 'ਚ ਭਗਵਾਨ ਸ੍ਰੀ ਚੰਦ ਜੀ ਦਾ 531ਵਾਂ ਜਨਮ ਦਿਹਾੜਾ 1 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।