08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸਿਵਲ ਹਸਪਤਾਲ 'ਚੋਂ ਮੋਟਰਸਾਈਕਲ ਚੋਰੀ

ਅਜੀਤ ਡੈਸਕ 31-08-2025

ਹੁਸ਼ਿਆਰਪੁਰ, 30 ਅਗਸਤ (ਬਲਜਿੰਦਰਪਾਲ ਸਿੰਘ)-ਸਿਵਲ ਹਸਪਤਾਲ 'ਚੋਂ ਮੋਟਰਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਸਮਮੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਲਾਭ ਨਗਰ ਟਾਂਡਾ ਨੇ ਦੱਸਿਆ ਕਿ ਉਹ ਸਿਵਲ ਹਸਪਤਾਲ 'ਚ ਨੌਕਰੀ ਕਰਦਾ ਹੈ ਅਤੇ ਬੀਤੇ ਦਿਨੀਂ ਜਦੋਂ ਉਹ ਡਿਊਟੀ 'ਤੇ ਆਇਆ ਤੇ ਪਾਰਕਿੰਗ 'ਚ ਆਪਣੀ ਮੋਟਰਸਾਈਕਲ ਨੰਬਰ ਪੀ.ਬੀ. 07. ਬੀ.ਪੀ. 2557 ਖੜੀ ਕਰਕੇ ਕੰਮ ਕਰਨ ਲਈ ਗਿਆ ਸੀ ਅਤੇ ਜਦੋਂ ਛੁੱਟੀ ਤੋਂ ਬਾਅਦ ਉਹ ਬਾਹਰ ਆਇਆ ਤਾਂ ਉਸਦਾ ਮੋਟਰਸਾਈਕਲ ਗ਼ਾਇਬ ਸੀ | ਇਸ ਸੰਬੰਧੀ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਝੋਨੇ ਦੀ ਖਰੀਦ ਲਈ ਮੰਡੀਆਂ 'ਚ ਕੀਤੇ ਗਏ ਸਾਰੇ ਢੁਕਵੇਂ ਪ੍ਰਬੰਧ-ਡਿਪਟੀ ਕਮਿਸ਼ਨਰ ਅਗਲੀ ਖ਼ਬਰ 10 ਮਰਲੇ ਤੋਂ ਘੱਟ ਵਾਲੇ ਘਰਾਂ 'ਤੇ ਹਾਊਸ ਟੈਕਸ ਨੂੰ ਬੰਦ ਕੀਤਾ ਜਾਵੇ-ਕਪੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।