ਹਰਿਆਣਾ, 30 ਅਗਸਤ (ਹਰਮੇਲ ਸਿੰਘ ਖੱਖ)-ਜੀ.ਜੀ.ਡੀ.ਐਸ.ਡੀ. ਕਾਲਜ ਹਰਿਆਣਾ ਵਿਖੇ ਪਿੰ੍ਰਸੀਪਲ ਡਾ. ਰਾਜੀਵ ਕੁਮਾਰ ਦੀ ਯੋਗ ਅਗਵਾਈ ਹੇਠ ਤੇ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਡਾ. ਹਰਵਿੰਦਰ ਕੌਰ ਦੀ ਨਿਗਰਾਨੀ ਹੇਠ ਸਰੀਰਕ ਸਿੱਖਿਆ ਵਿਭਾਗ ਦੀ 'ਮੇਜਰ ਧਿਆਨ ਚੰਦ ਸਰੀਰਕ ਸਿੱਖਿਆ ਸੁਸਾਇਟੀ' ਵੱਲੋਂ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਮੌਕੇ 'ਤੇ 'ਰਾਸ਼ਟਰੀ ਖੇਡ ਦਿਵਸ' ਮਨਾਇਆ ਗਿਆ | ਇਸ ਮੌਕੇ 'ਤੇ ਸਟਾਫ਼ ਅਤੇ ਵਿਦਿਆਰਥੀਆਂ 'ਚ ਕਿ੍ਕਟ ਦਾ ਮੈਚ ਕਰਵਾਇਆ ਗਿਆ, ਸਟਾਫ਼ ਟੀਮ ਦੇ ਕੈਪਟਨ ਪ੍ਰੋ. ਅਨਿਲ ਕੁਮਾਰ ਅਤੇ ਵਿਦਿਆਰਥੀ ਟੀਮ ਦੇ ਕੈਪਟਨ ਗੁਰਪ੍ਰੀਤ ਸਿੰਘ ਸਨ | ਇਸ ਮੈਚ ਦੌਰਾਨ ਗੁਰਪ੍ਰੀਤ ਦੀ ਟੀਮ ਜੇਤੂ ਰਹੀ | ਇਸ ਮੌਕੇ 'ਤੇ ਲੜਕੀਆਂ ਵਿਚਕਾਰ ਰੱਸਾਕਸ਼ੀ ਦਾ ਮੁਕਾਬਲਾ ਕਰਵਾਇਆ ਗਿਆ ਤੇ ਮੁਕਾਬਲੇ 'ਚ ਗੁਰਲੀਨ ਕੌਰ ਦੀ ਟੀਮ-ਬੀ ਨੇ ਪਹਿਲਾ ਸਥਾਨ ਹਾਸਿਲ ਕੀਤਾ 'ਤੇ ਕਾਮਨਾ ਦੀ ਟੀਮ-ਏ ਨੇ ਦੂਸਰਾ ਸਥਾਨ ਹਾਸਿਲ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਰਾਜੀਵ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਸਰੀਰਕ 'ਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ | ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਡਾ. ਹਰਵਿੰਦਰ ਕੌਰ ਨੇ ਕਿਹਾ ਕਿ ਅੱਜ ਦਾ ਦਿਨ ਜਿੱਥੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਯਾਦ ਕੀਤਾ ਜਾਂਦਾ ਹੈ ਕਿ ਉੱਥੇ ਹੀ ਦੇਸ਼ ਅਤੇ ਰਾਜ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਜਾਂਦਾ ਹੈ ਕਿ ਉਹ ਦੇਸ਼ ਅਤੇ ਰਾਜ ਲਈ ਰਾਸ਼ਟਰੀ 'ਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ 'ਚ ਹਿੱਸਾ ਲੈਣ | ਅੰਤ 'ਚ ਜੇਤੂ ਰਹੇ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਰਾਸ਼ਟਰੀ ਖੇਡ ਦਿਵਸ ਨੂੰ ਨੇਪਰੇ ਚਾੜ੍ਹਨ 'ਚ ਪ੍ਰੋ. ਮਨੀ ਸ਼ਰਮਾ ਨੇ ਆਪਣਾ ਵਿਸ਼ੇਸ਼ ਯੋਗਦਾਨ ਪਾਇਆ | ਇਸ ਮੌਕੇ ਪ੍ਰੋ. ਮਨੋਹਰ ਲਾਨ ਕੌਸ਼ਲ, ਡਾ. ਨੀਰਜ ਸੰਘਰ ਅਤੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਮੌਜੂਦ ਸੀ |