ਗੜ੍ਹਦੀਵਾਲਾ, 30 ਅਗਸਤ (ਚੱਗਰ)-ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਫ਼ਸਲਾਂ, ਮਕਾਨਾਂ, ਪਸ਼ੂਆਂ ਆਦਿ ਦਾ ਵੱਡਾ ਨੁਕਸਾਨ ਹੋ ਚੁੱਕਾ ਹੈ ਅਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਆਪਣੇ ਘਰਾਂ ਤੋਂ ਬੇਘਰ ਹੋਣਾ ਪੈ ਰਿਹਾ ਹੈ | ਅਸੀਂ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਲੋਕਾਂ ਨਾਲ ਡਟ ਕੇ ਖੜ੍ਹੇ ਹਾਂ ਅਤੇ ਜੋ ਵੀ ਇਨ੍ਹਾਂ ਵਾਸਤੇ ਮਦਦ ਹੋ ਸਕੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਅਨੁਸਾਰ ਕੀਤੀ ਜਾਵੇਗੀ | ਇਸ ਗੱਲ ਦਾ ਪ੍ਰਗਟਾਵਾ ਸਾਬਕਾ ਚੇਅਰਮੈਨ ਸਤਵਿੰਦਰਪਾਲ ਸਿੰਘ ਢੱਟ ਅਤੇ ਅਕਾਲੀ ਦਲ ਦੇ ਸਟੇਟ ਡੈਲੀਗੇਟ ਮਦਨ ਮੋਹਨ ਮੂਸਾ ਨੇ ਪਿੰਡ ਬਲਾਲਾ ਵਿਖੇ ਅਕਾਲੀ ਦਲ ਦੀ ਮੀਟਿੰਗ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਆਦੇਸ਼ਾਂ ਅਨੁਸਾਰ ਪਿੰਡਾਂ ਵਿਚ ਮੀਟਿੰਗਾਂ ਕਰਕੇ ਅਕਾਲੀ ਵਰਕਰਾਂ ਅਤੇ ਲੋਕਾਂ ਨੂੰ ਰਾਹਤ ਸਮੱਗਰੀ ਸਬੰਧੀ ਸੁਚੇਤ ਕੀਤਾ ਜਾ ਰਿਹਾ ਹੈ | ਉਨ੍ਹਾਂ ਸਮੂਹ ਪੰਜਾਬੀਆਂ ਨੂੰ ਪੰਜਾਬ ਦੀ ਤਰੱਕੀ ਅਤੇ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਲਈ ਅਕਾਲੀ ਦਲ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਦੇਸ਼ਾਂ ਅਨੁਸਾਰ ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਹੜ੍ਹ ਪੀੜਤ ਲੋਕਾਂ ਲਈ ਮਦਦਗਾਰ ਬਣਨਾ ਚਾਹੀਦਾ ਹੈ | ਇਸ ਮੌਕੇ ਜਗਤਾਰ ਸਿੰਘ ਬਲਾਲਾ, ਰਸ਼ਮਿੰਦਰ ਸਿੰਘ ਕੰਗ, ਨੰਬਰਦਾਰ ਹਕਮਲਜੀਤ ਸਿੰਘ ਸੋਨੰੂ, ਸਤਪਾਲ ਸਿੰਘ ਥੇਂਦਾ, ਦਿਲਬਾਗ ਸਿੰਘ ਹਰਸੀ ਪਿੰਡ, ਦਿਲਬਾਗ ਸਿੰਘ ਬਲਾਲਾ ਇੰਦਰ ਸਿੰਘ ਡੱਫਰ, ਜਸਦੀਪ ਸਿੰਘ ਆਦਿ ਹਾਜ਼ਰ ਸਨ |