08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਵਿਧਾਇਕ ਡਾ. ਇਸ਼ਾਂਕ ਨੇ ਸੜਕ ਦੇ ਨਿਰਮਾਣ ਕਾਰਜ ਦਾ ਲਿਆ ਜਾਇਜ਼ਾ <br/>

ਭਾਮ-ਜੱਲੋਵਾਲ-ਸੈਦਪੁਰ ਵਿਖੇ ਚੱਲ ਰਹੇ ਸੜਕ ਦੇ ਨਿਰਮਾਣ ਕਾਰਜ ਦੇ ਜਾਇਜ਼ਾ ਲੈਣ ਦੌਰਾਨ ਪਿੰਡ ਵਾਸੀਆਂ ਦੇ ਨਾਲ ਵਿਧਾਇਕ ਡਾ. ਇਸ਼ਾਂਕ ਕੁਮਾਰ ਤੇ ਹੋਰ | ਤਸਵੀਰ : ਹਮਸ਼ਾਇਨ ਸਟੂਡੀਓ <br/> 31-08-2025
ਹੁਸ਼ਿਆਰਪੁਰ, 30 ਅਗਸਤ (ਬਲਜਿੰਦਰਪਾਲ ਸਿੰਘ)-ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਭਾਮ-ਜੱਲੋਵਾਲ ਤੋਂ ਭਾਮ-ਸੈਦਪੁਰ ਰੋਡ ਤੱਕ ਦੀ ਫਿਰਨੀ ਸੜਕ ਨੂੰ ਸੀਮੈਂਟ-ਕੰਕਰੀਟ ਨਾਲ ਬਣਾਉਣ ਦੇ ਕੰਮ ਦਾ ਜਾਇਜ਼ਾ ਲਿਆ | ਇਸ ਮੌਕੇ ਡਾ. ਇਸ਼ਾਂਕ ਨੇ ਦੱਸਿਆ ਕਿ ਇਹ ਸੜਕ 18 ਫੁੱਟ ਚੌੜੀ ਬਣਾਈ ਜਾ ਰਹੀ ਹੈ ਅਤੇ ਇਸਦੇ ਨਿਰਮਾਣ 'ਤੇ ਲਗਭਗ 1 ਕਰੋੜ 15 ਲੱਖ ਰੁਪਏ ਦੀ ਲਾਗਤ ਆਵੇਗੀ | ਉਨ੍ਹਾਂ ਕਿਹਾ ਕਿ ਸੜਕ ਦੇ ਸੀਮੈਂਟ-ਕੰਕਰੀਟ ਨਾਲ ਬਣਨ ਨਾਲ ਮੀਂਹ ਦੇ ਦਿਨਾਂ 'ਚ ਲੋਕਾਂ ਨੂੰ ਆਉਣ ਵਾਲੀਆਂ ਕਈ ਕਿਸਮ ਦੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ | ਉਨ੍ਹਾਂ ਦੱਸਿਆ ਕਿ ਪਹਿਲਾਂ ਆਮ ਸੜਕ ਦੀ ਮਨਜ਼ੂਰੀ ਮਿਲੀ ਸੀ, ਪਰ ਉਨ੍ਹਾਂ ਯਤਨ ਕੀਤਾ ਕਿ ਇਹ ਮਨਜ਼ੂਰੀ ਸੀਮੈਂਟ-ਕੰਕਰੀਟ ਦੇ ਰੂਪ 'ਚ ਮਿਲੇ ਅਤੇ ਇਸ 'ਚ ਸਫਲਤਾ ਵੀ ਪ੍ਰਾਪਤ ਹੋਈ | ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਨਿਰਮਾਣ ਕਾਰਜ ਪੂਰੀ ਕੁਆਲਿਟੀ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਕੀਤਾ ਜਾਵੇ | ਇਸ ਮੌਕੇ ਸਰਪੰਚ ਪਰਵਿੰਦਰ ਸਿੰਘ, ਸਤਪਾਲ ਸਿੰਘ, ਕਰਮਵੀਰ ਸਿੰਘ ਪੰਚ, ਕਿ੍ਸ਼ਨ ਗੋਪਾਲ ਪੰਚ, ਬਲਬੀਰ ਸਿੰਘ ਪੰਚ, ਹਰਦੀਪ ਸਿੰਘ ਪੰਚ, ਸੀਤਾ ਦੇਵੀ ਪੰਚ, ਬਲਜੀਤ ਕੌਰ ਪੰਚ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਤਰਸੇਮ ਸਿੰਘ, ਹਰਿ ਸਿੰਘ ਜਸਵਾਲ, ਰਸ਼ਪਾਲ ਸਿੰਘ, ਜਸਜੀਤ ਕੌਰ, ਕੁਲਵਿੰਦਰ ਕੌਰ, ਮਨਦੀਪ ਕੌਰ ਸਮੇਤ ਅਨੇਕ ਲੋਕ ਸ਼ਾਮਲ ਸਨ | ਇਸ ਤੋਂ ਇਲਾਵਾ ਠੱਕਰਵਾਲ ਦੇ ਸਰਪੰਚ ਜਸਵਿੰਦਰ ਸਿੰਘ, ਮੌਜ ਮਾਜਰਾ ਦੇ ਸਰਪੰਚ ਰਜਿੰਦਰ ਸਿੰਘ, ਥੱਪਲ ਦੇ ਸਰਪੰਚ ਭੁਪਿੰਦਰ ਸਿੰਘ, ਕੁੱਕੜਾਂ ਦੇ ਸਰਪੰਚ ਕੁਲਵਰਨ ਸਿੰਘ, ਨਿੰਦਰ ਬਡੇਲ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਲਾਪਤਾ ਸਰੂਪਾਂ ਮਾਮਲੇ 'ਚ ਸਰਕਾਰ ਨੂੰ ਕਾਰਵਾਈ ਦੇ ਆਦੇਸ਼ ਭਾਈ ਵਡਾਲਾ ਦੀ ਜਿੱਤ-ਜਥੇਦਾਰ ਮੁਲਤਾਨੀ ਅਗਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾਵੇਗੀ-ਢੱਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।