08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਲਾਪਤਾ ਸਰੂਪਾਂ ਮਾਮਲੇ 'ਚ ਸਰਕਾਰ ਨੂੰ ਕਾਰਵਾਈ ਦੇ ਆਦੇਸ਼ ਭਾਈ ਵਡਾਲਾ ਦੀ ਜਿੱਤ-ਜਥੇਦਾਰ ਮੁਲਤਾਨੀ

ਅਜੀਤ ਡੈਸਕ 31-08-2025

ਐਮਾਂ ਮਾਂਗਟ, 30 ਅਗਸਤ (ਗੁਰਾਇਆ)- ਸਿੱਖ ਸਦਭਾਵਨਾ ਦਲ ਦੇ ਪੰਜਾਬ ਪ੍ਰਧਾਨ ਜਥੇਦਾਰ ਗੁਰਵਤਨ ਸਿੰਘ ਨੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਹਾਈਕੋਰਟ ਵਲੋਂ ਡੀ.ਜੀ.ਪੀ. ਪੰਜਾਬ ਨੂੰ ਕਾਰਵਾਈ ਕਰਨ ਦੀਆਂ ਦਿੱਤੀਆਂ ਹਦਾਇਤਾਂ ਨੂੰ ਦਲ ਦੇ ਕੌਮੀ ਪ੍ਰਧਾਨ ਭਾਈ ਬਲਦੇਵ ਸਿੰਘ ਵਡਾਲਾ ਦੀ ਮਿਹਨਤ ਦਾ ਫਲ ਕਰਾਰ ਦਿੱਤਾ ਹੈ | ਦੱਸਣਯੋਗ ਹੈ ਕਿ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਵਿਚ ਪਿਛਲੇ ਕਰੀਬ 5 ਸਾਲ ਤੋਂ ਅੰਮਿ੍ਤਸਰ ਵਿਖੇ ਲਾਪਤਾ ਸਰੂਪਾਂ ਦੇ ਮਾਮਲੇ ਵਿਚ ਕਾਰਵਾਈ ਦੀ ਮੰਗ ਲਈ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਸੀ | ਸਿੱਖ ਸਦਭਾਵਨਾ ਦਲ ਦੇ ਕੌਮੀ ਪ੍ਰਧਾਨ ਭਾਈ ਬਲਦੇਵ ਸਿੰਘ ਵਡਾਲਾ, ਪੰਜਾਬ ਪ੍ਰਧਾਨ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਅਤੇ ਸਮੂਹ ਕਮੇਟੀ ਨੇ ਸਿੱਖ ਕੌਮ ਨੂੰ ਇਸ ਜਿੱਤ ਲਈ ਵਧਾਈਆਂ ਦਿੱਤੀਆਂ ਹਨ | ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਭਾਈ ਬਲਦੇਵ ਸਿੰਘ ਵਡਾਲਾ ਖ਼ਿਲਾਫ਼ ਕੀਤਾ ਜਾ ਰਿਹਾ ਕੂੜ ਪ੍ਰਚਾਰ ਹਾਈਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਨੰਗਾ ਹੋ ਗਿਆ ਹੈ ਅਤੇ ਸਿੱਖ ਕੌਮ ਨੂੰ ਪਾਵਨ ਸਰੂਪਾਂ ਦੇ ਮਾਮਲੇ ਵਿਚ ਇਨਸਾਫ਼ ਦੀ ਆਸ ਬੱਝੀ ਹੈ | ਇਹ ਸਿੱਖ ਕੌਮ ਲਈ ਖ਼ੁਸ਼ੀ ਦੀ ਗੱਲ ਹੈ ਕਿ ਅਦਾਲਤਾਂ ਅੱਜ ਵੀ ਸਿੱਖ ਕੌਮ ਦੇ ਮਾਮਲਿਆਂ ਨੂੰ ਨਿਰਪੱਖਤਾ ਨਾਲ ਨਜਿੱਠ ਰਹੀਆਂ ਹਨ |

ਪਿਛਲੀ ਖ਼ਬਰ ਕਿਸਾਨ ਆਗੂ ਅਮਰਜੀਤ ਸਿੰਘ ਅਤੇ ਤਰਲੋਕ ਸਿੰਘ ਵਲੋਂ ਹੜ੍ਹ ਪੀੜਤਾਂ ਦੀ ਮਦਦ ਦੀ ਗੁਹਾਰ ਅਗਲੀ ਖ਼ਬਰ ਵਿਧਾਇਕ ਡਾ. ਇਸ਼ਾਂਕ ਨੇ ਸੜਕ ਦੇ ਨਿਰਮਾਣ ਕਾਰਜ ਦਾ ਲਿਆ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।