ਦਸੂਹਾ, 30 ਅਗਸਤ (ਭੁੱਲਰ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਰਜਿਸਟਰਡ ਦਸੂਹਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸਿਵਲ ਹਸਪਤਾਲ ਦਸੂਹਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਸਵਿੰਦਰ ਸਿੰਘ ਧੁੱਗਾ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਮਨਮੋਹਨ ਸਿੰਘ, ਦੀਦਾਰ ਸਿੰਘ ਕਾਲਾ ਪ੍ਰਧਾਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਨੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਫ਼ਲਸਫ਼ੇ ਤੋਂ ਜਾਣੰੂ ਕਰਵਾਇਆ | ਇਸ ਮੌਕੇ ਐਸ.ਡੀ.ਓ. ਅਮਰਜੀਤ ਸਿੰਘ, ਅਮਰਪ੍ਰੀਤ ਸਿੰਘ ਸੋਨੰੂ ਖ਼ਾਲਸਾ ਮੀਤ ਪ੍ਰਧਾਨ ਨਗਰ ਕੌਂਸਲ ਦਸੂਹਾ, ਕੌਂਸਲਰ ਚੰਦਰ ਸ਼ੇਖਰ ਬੰਟੀ, ਚੇਅਰਮੈਨ ਮਾਰਕੀਟ ਕਮੇਟੀ ਦਸੂਹਾ ਕੇ.ਪੀ. ਸੰਧੂ, ਹਰਪਾਲ ਸਿੰਘ ਦਸੂਹਾ, ਬਲਜੀਤ ਸਿੰਘ, ਰਣਜੀਤ ਸਿੰਘ ਰਾਣਾ, ਬਲਰਾਜ ਸਿੰਘ, ਬਲਜੀਤ ਸਿੰਘ ਕਲਸੀ, ਜਗਦੇਵ ਸਿੰਘ, ਜਰਨੈਲ ਸਿੰਘ, ਡਾਕਟਰ ਗੁਰਪ੍ਰੀਤ ਸਿੰਘ, ਡਾਕਟਰ ਅੰਮਿ੍ਤ ਜੋਤ ਸਿੰਘ, ਡੈਨੀਅਲ ਸੀਨੀਅਰ ਲੈਬ ਟੈਕਨੀਸ਼ੀਅਨ, ਸੁਲੱਖਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |