08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਡਿਪਟੀ ਡੀ.ਈ.ਓ. ਸ਼ਰਮਾ ਨੂੰ ਚਾਰਜ ਸੰਭਾਲਣ 'ਤੇ ਕੀਤਾ ਸਨਮਾਨਿਤ <br/>

ਪਿ੍ੰਸੀਪਲ ਅਮਨਦੀਪ ਸ਼ਰਮਾ ਨੂੰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਹੁਸ਼ਿਆਰਪੁਰ ਦਾ ਚਾਰਜ ਸੰਭਾਲਣ 'ਤੇ ਸਨਮਾਨਿਤ ਕਰਦੇ ਹੋਏ ਜੀ.ਟੀ.ਯੂ. ਦੇ ਆਗੂ ਤੇ ਮੈਂਬਰ | ਤਸਵੀਰ : ਹਮਸ਼ਾਇਨ ਸਟੂਡੀਓ <br/> 31-08-2025
ਹੁਸ਼ਿਆਰਪੁਰ, 30 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿ੍ੰਸੀਪਲ ਅਮਨਦੀਪ ਸ਼ਰਮਾ ਦੇ ਬਤੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਹੁਸ਼ਿਆਰਪੁਰ ਦਾ ਚਾਰਜ ਸੰਭਾਲਣ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਲਲਿਤਾ ਅਰੋੜਾ, ਡਿਪਟੀ ਡੀ. ਈ. ਓ. (ਸੈਕੰਡਰੀ) ਧੀਰਜ ਵਸ਼ਿਸ਼ਟ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਪਿ੍ੰਸੀਪਲ ਸ਼ੈਲੇਂਦਰ ਠਾਕੁਰ, ਗੌਰਮਿੰਟ ਟੀਚਰਜ਼ ਹੁਸ਼ਿਆਰਪੁਰ ਦੇ ਜ਼ਿਲ੍ਹਾ ਸਲਾਹਕਾਰ ਸੁਨੀਲ ਸ਼ਰਮਾ ਅਤੇ ਲੈਕਚਰਾਰ ਅਮਰ ਸਿੰਘ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਇਕਾਈ ਵਲੋਂ ਨਵ-ਨਿਯੁਕਤ ਡਿਪਟੀ ਡੀ.ਈ.ਓ. (ਐ. ਸਿੱ.) ਅਮਨਦੀਪ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਲਲਿਤਾ ਅਰੋੜਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਇਸ ਮੌਕੇ ਪਿ੍ੰ. ਹਰਜੀਤ ਸਿੰਘ, ਪਿ੍. ਰਾਕੇਸ਼ ਕੁਮਾਰ, ਪਿ੍ੰ. ਧਰਮਿੰਦਰ ਸ਼ਰਮਾ, ਪਿ੍ੰ. ਕਰੁਣ ਸ਼ਰਮਾ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ, ਵਰਿੰਦਰ ਵਿੱਕੀ, ਪਿ੍ਤਪਾਲ ਸਿੰਘ ਚੌਟਾਲਾ, ਉਪਿੰਦਰ ਸਿੰਘ, ਵਿਕਾਸ ਸ਼ਰਮਾ, ਸੰਜੀਵ ਧੂਤ, ਪਿ੍ੰਸ ਗੜ੍ਹਦੀਵਾਲਾ, ਰਜਤ ਮਹਾਜਨ, ਲੈਕਚਰਾਰ ਹਰਵਿੰਦਰ ਸਿੰਘ, ਬਲਜੀਤ ਕੌਸ਼ਲ, ਸ਼ਾਮ ਸੁੰਦਰ ਕਪੂਰ, ਕਮਲਦੀਪ ਸਿੰਘ, ਅਨੂਪਮ ਰਤਨ, ਹੈੱਡਮਾਸਟਰ ਸੰਦੀਪ ਬਡੇਸਰੋਂ, ਹੈੱਡਮਾਸਟਰ ਨਸੀਬ ਸਿੰਘ, ਅਸ਼ੋਕ ਕੁਮਾਰ, ਨਰੇਸ਼ ਕੁਮਾਰ ਮਿੱਢਾ, ਵਰਿੰਦਰ ਨਿਮਾਣਾ, ਸੁਸ਼ੀਲ ਕੁਮਾਰ, ਅਵਤਾਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੁਖਜਿੰਦਰ ਸਿੰਘ ਪੰਜਾਬ ਕੋਆਪ੍ਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਦੇ ਪ੍ਰਧਾਨ ਬਣੇ <br/> ਅਗਲੀ ਖ਼ਬਰ ਸੁਸਾਇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।