ਮਿਆਣੀ, 30 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)-ਬਿਆਸ ਦਰਿਆ ਨਾਲ ਲੱਗਦੇ ਬੇਟ ਖੇਤਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਵਾਸਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਟਾਂਡਾ ਵਾਸਤੇ 3 ਟਰੱਕ ਰਾਹਤ ਸਮਗਰੀ ਦੇ ਭੇਜੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਇਹ ਰਾਹਤ ਸਮਗਰੀ ਹੜ ਨਾਲ ਪ੍ਰਭਾਵਿਤ ਹੋਏ ਪਿੰਡ ਅਬਦੁੱਲਾਪੁਰ, ਫੱਤਾ ਕੁੱਲਾ, ਗੰਦੋਵਾਲ, ਟਾਹਲੀ, ਰੜਾ ਮੰਡ ਤੇ ਸਲੇਮਪੁਰ ਪਿੰਡ ਵਿਚ ਸਮੁੱਚੇ ਜ਼ਿਲਾ ਪ੍ਰਸ਼ਾਸਨ ਵਲੋਂ ਪਹੁੰਚ ਕੇ ਲੋੜਵੰਦ ਲੋਕਾਂ ਨੂੰ ਵੰਡੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜਿਸ ਜਗ੍ਹਾ 'ਤੇ ਰਾਹਤ ਕੈਂਪ ਬਣਾਏ ਗਏ ਹਨ ਉੱਥੇ ਇਹ ਸਮਗਰੀ ਪਹੁੰਚਾਈ ਜਾਵੇਗੀ ਅਤੇ ਇਸ ਵਾਸਤੇ ਵਲੰਟੀਅਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ ਅਤੇ ਇਸ ਸਮੁੱਚੇ ਕਾਰਜ ਦੀ ਨਿਗਰਾਨੀ ਉਨ੍ਹਾਂ ਵੱਲੋਂ ਖ਼ੁਦ ਕੀਤੀ ਜਾਵੇਗੀ | ਉਨ੍ਹਾਂ ਇਸ ਮੌਕੇ ਹੋਰ ਦੱਸਿਆ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਪਹਿਲਾਂ ਤੋਂ ਹੀ ਹੜ੍ਹ ਪੀੜਤ ਲੋਕਾਂ ਦੇ ਨਾਲ ਖੜ੍ਹਾ ਹੈ ਅਤੇ 24 ਘੰਟੇ ਉਨ੍ਹਾਂ ਵਿਚ ਮੌਜੂਦ ਰਹਿੰਦਾ ਇਸੇ ਦੌਰਾਨ ਹੀ ਉਨਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਔਖੀੀ ਘੜੀ ਵਿਚ ਉਨ੍ਹਾਂ ਵਲੋਂ ਭੇਜੀ ਗਈ ਇਹ ਸਮਗਰੀ ਲੋਕਾਂ ਲਈ ਰਾਹਤ ਦਾ ਕੰਮ ਕਰੇਗੀ | ਇਸ ਸਮੇਂ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਦੱਸਿਆ ਕਿ ਇਸ ਸਮਗਰੀ ਜੇਕਰ ਕਿਸੇ ਸਮਾਜ ਸੇਵੀ ਸੰਸਥਾਵਾਂ ਜੋ ਹੜ੍ਹ ਪੀੜਤਾਂ ਲਈ ਯਤਨਸ਼ੀਲ ਹਨ ਉਹ ਵੀ ਪ੍ਰਾਪਤ ਕਰਕੇ ਲੋੜਵੰਦਾਂ ਤੱਕ ਪਹੁੰਚ ਜਾ ਸਕਦੇ ਹਨ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਹਾਲਾਤ ਠੀਕ ਹੋਣ ਉਪਰੰਤ ਲੋਕਾਂ ਦੇ ਹੋਏ ਨੁਕਸਾਨ ਦੀ ਪੂਰੀ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਪ੍ਰਭਾਵਿਤ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਵੀ ਸਰਕਾਰ ਵਲੋਂ ਕੀਤੀ ਜਾਵੇਗੀ | ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਤੇ ਪ੍ਰਵਾਸੀ ਭਾਰਤੀਆਂ ਨੂੰ ਵੀ ਇਸ ਔਖੀ ਘੜੀ 'ਚ ਲੋਕਾਂ ਦੇ ਨਾਲ ਖੜਨ ਲਈ ਅਪੀਲ ਕੀਤੀ | ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਵਿੰਦਰ ਸਿੰਘ ਪਾਬਲਾ, ਐੱਸ.ਡੀ.ਐਮ ਟਾਂਡਾ ਪਰਮਪ੍ਰੀਤ ਸਿੰਘ, ਪ੍ਰਧਾਨ ਕੇਸ਼ਵ ਸਿੰਘ ਸੈਣੀ, ਨਾਇਬ ਤਹਿਸੀਲਦਾਰ ਮਨਪ੍ਰੀਤ, ਸਿੰਘ, ਬੀ.ਡੀ.ਪੀ.ਓ. ਨੀਰਜ ਕੁਮਾਰ, ਸਰਪੰਚ ਜਸਵੰਤ ਸਿੰਘ ਬਿੱਟੂ ਪ੍ਰਧਾਨ ਲਖਵਿੰਦਰ ਸਿੰਘ ਸੇਠੀ, ਕੌਂਸਲਰ ਹਰਿਕਿ੍ਸ਼ਨ ਸੈਣੀ, ਹਰਪ੍ਰੀਤ ਸਿੰਘ ਢੇਰੀ, ਸਨਮਦੀਪ ਸਿੰਘ ਮਿਆਣੀ, ਹਰਮੀਤ ਸਿੰਘ ਬੜੈਚ, ਬਲਵਿੰਦਰ ਸਿੰਘ ਸੱਤ ਕਰਤਾਰ ਵੀ ਹਾਜ਼ਰ ਸਨ |