'ਆਪ' ਵਰਕਰਾਂ ਦੀ ਟੈਂਟਪਾਲ 'ਚ ਮੀਟਿੰਗ
ਅਜੀਤ ਡੈਸਕ
31-08-2025
ਹਰਿਆਣਾ, 30 ਅਗਸਤ (ਹਰਮੇਲ ਸਿੰਘ ਖੱਖ)-ਹਲਕਾ ਸ਼ਾਮਚੁਰਾਸੀ ਦੇ ਪਿੰਡ ਟੈਂਟਪਾਲ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਮੀਟਿੰਗਾਂ ਕਰਕੇ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟਣ ਦੀ ਸਾਜ਼ਿਸ਼ ਸੰਬੰਧੀ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ, ਜਿਸ ਸੰਬੰਧੀ ਹੀ ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਆਪ' ਆਗੂ ਸੁਰਜੀਤ ਸਿੰਘ ਜੀਤਾ ਬਲਾਕ ਪ੍ਰਧਾਨ ਭੂੰਗਾ ਨੇ ਕਿਹਾ ਭਾਜਪਾ ਸਰਕਾਰ ਕੇਂਦਰੀ ਸਕੀਮਾਂ ਹੇਠ ਹਜ਼ਾਰਾਂ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਰੱਦ ਕਰਨ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਹੱਕਾਂ ਲਈ ਡਟ ਕੇ ਲੜ ਰਹੀ ਹੈ ਤੇ ਕੋਈ ਵੀ ਪਰਿਵਾਰ ਭੁੱਖਾ ਨਹੀਂ ਸੌਣ ਦੇਵੇਗੀ | ਇਸ ਮੌਕੇ ਸੁਰਜੀਤ ਸਿੰਘ ਭੂੰਗਾ, ਸਰਪੰਚ ਬਲਕਾਰ ਸਿੰਘ ਟੈਂਟਪਾਲ, ਅਵਤਾਰ ਸਿੰਘ ਪੰਚ, ਬਹਾਦਰ ਸਿੰਘ, ਸੁਰਿੰਦਰ ਸਿੰਘ, ਰਮਨ ਕੁਮਾਰ, ਅਮਰਜੀਤ ਕੌਰ, ਕਮਲਜੀਤ ਕੌਰ, ਜਗਦੀਸ਼ ਕੌਰ, ਸੰਜੂ ਕੁਮਾਰ ਪੰਚ, ਸੰਤੋਸ਼ ਕੁਮਾਰੀ ਆਦਿ ਹਾਜ਼ਰ ਸਨ |