08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਵਫ਼ਦ ਡੀ.ਈ.ਓ. ਲਲਿਤਾ ਅਰੋੜਾ ਨੂੰ ਮਿਲਿਆ <br/>

ਜਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਨੂੰ ਮੰਗ ਪੱਤਰ ਦਿੰਦੇ ਹੋਏ ਡੀ.ਟੀ.ਐਫ਼. ਦੇ ਅਹੁਦੇਦਾਰ ਤੇ ਹੋਰ | ਤਸਵੀਰ : ਹਮਸ਼ਾਇਨ ਸਟੂਡੀਓ <br/> 31-08-2025
ਹੁਸ਼ਿਆਰਪੁਰ, 30 ਅਗਸਤ (ਬਲਜਿੰਦਰਪਾਲ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ.ਟੀ.ਐੱਫ਼.) ਜ਼ਿਲ੍ਹਾ ਇਕਾਈ ਹੁਸ਼ਿਆਰਪੁਰ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ, ਜਨਰਲ ਸਕੱਤਰ ਇੰਦਰ ਸੁਖਦੀਪ ਸਿੰਘ ਓਢਰਾ, ਵਿੱਤ ਸਕੱਤਰ ਮਨਜੀਤ ਸਿੰਘ ਦਸੂਹਾ ਅਤੇ ਪ੍ਰੈਸ ਸਕੱਤਰ ਬਲਜੀਤ ਸਿੰਘ ਮਹਿਮੋਵਾਲ ਆਦਿ ਆਗੂਆਂ ਦੀ ਅਗਵਾਈ ਹੇਠ ਡੀ.ਈ.ਓ. ਮੈਡਮ ਲਲਿਤਾ ਅਰੋੜਾ ਅਤੇ ਸੀਨੀਅਰ ਸਹਾਇਕ ਅਨੀਰੁੱਧ ਮੋਦਗਿਲ ਨੂੰ ਮਿਲਿਆ ਅਤੇ ਅਧਿਆਪਕ ਮੰਗਾਂ ਸੰਬੰਧੀ ਚਰਚਾ ਕੀਤੀ | ਮੀਟਿੰਗ ਵਿਚ ਵਫ਼ਦ ਨੇ ਮੰਗ ਕੀਤੀ ਕਿ ਬਦਲੀ ਹੋਣ ਉਪਰੰਤ ਰਿਲੀਵ ਅਤੇ ਜੁਆਇਨ ਹੋਣ ਵਾਲੇ ਅਧਿਆਪਕਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ | ਨਵੀਂ 5994 ਭਰਤੀ ਅਧੀਨ ਭਰਤੀ ਹੋਏ ਈ.ਟੀ.ਟੀ. ਅਧਿਆਪਕਾਂ ਦੀ ਤਨਖ਼ਾਹ ਸਮੇਂ ਸਿਰ ਦੇਣੀ ਯਕੀਨੀ ਬਣਾਈ ਜਾਵੇ ਅਤੇ ਪਿਛਲੇ ਰਹਿੰਦੇ ਮਹੀਨਿਆਂ ਦੀਆਂ ਤਨਖ਼ਾਹਾਂ ਵੀ ਜਲਦ ਦਿੱਤੀਆਂ ਜਾਣ, ਬੀ.ਪੀ.ਈ.ਓ. ਦਫ਼ਤਰਾਂ ਵਿਚ ਅਧਿਆਪਕਾਂ ਦਾ ਸਰਵਿਸ ਰਿਕਾਰਡ ਪੂਰਾ ਕਰਵਾਇਆ ਜਾਵੇ, ਸਿੰਗਲ ਟੀਚਰ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਵਿਚ ਹੋਰ ਅਧਿਆਪਕਾਂ ਦੀਆਂ ਤਾਇਨਾਤੀਆਂ ਕੀਤੀਆਂ ਜਾਣ ਆਦਿ ਮੰਗਾਂ ਸੰਬੰਧੀ ਵੀ ਗੱਲਬਾਤ ਕੀਤੀ ਗਈ | ਵਫ਼ਦ ਦੀਆਂ ਮੰਗਾਂ ਉੱਤੇ ਡੀ.ਈ.ਓ. ਨੇ ਕਿਹਾ ਕਿ ਕਿਸੇ ਵੀ ਅਧਿਆਪਕ ਨੂੰ ਫਾਰਗੀ, ਜੋਇਨਿੰਗ ਵਿਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਅਧਿਆਪਕਾਂ ਦੀਆਂ ਹੋਰਨਾਂ ਮੰਗਾਂ 'ਤੇ ਸੰਜੀਦਗੀ ਨਾਲ ਵਿਚਾਰ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਜੁਆਇੰਟ ਸਕੱਤਰ ਪ੍ਰਵੀਨ ਸ਼ੇਰਪੁਰ, ਨੰਦ ਰਾਮ, ਵਰਿੰਦਰ ਸੈਣੀ, ਬਲਬੀਰ ਸਿੰਘ ਧਾਮੀ, ਬਲਜਿੰਦਰ ਸਹੋਤਾ, ਰੇਸ਼ਮ ਸਿੰਘ ਧੁੱਗਾ, ਸਤਪਾਲ ਕਲੇਰ, ਮਨਦੀਪ ਕੁਮਾਰ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰ ਸਿੰਘ ਚਾਹਲ ਵੀ ਸ਼ਾਮਿਲ ਸਨ |

ਪਿਛਲੀ ਖ਼ਬਰ ਖ਼ਾਲਸਾ ਕਾਲਜ 'ਚ 7 ਦਿਨਾਂ ਰੁਜ਼ਗਾਰ ਯੋਗਤਾ ਤੇ ਹੁਨਰ ਸਿਖਲਾਈ ਪ੍ਰੋਗਰਾਮ ਸਮਾਪਤ <br/> ਅਗਲੀ ਖ਼ਬਰ ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਚੌਹਾਲ 'ਚ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।