08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮੁੱਖ ਮੰਤਰੀ ਦੇ ਹੁਕਮਾਂ ਨੂੰ ਟਿੱਚ ਜਾਣਦੇ ਹੋਏ ਸਿੱਖਿਆ ਵਿਭਾਗ ਨੇ ਦਿਵਿਆਂਗ ਵਿਦਿਆਰਥੀਆਂ ਲਈ ਲਗਾਇਆ ਅਸੈਸਮੈਂਟ ਕੈਂਪ <br/>

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਟਾਂਡਾ ਵਿਖੇ ਦਿਵਿਆਂਗ ਵਿਦਿਆਰਥੀਆਂ ਲਈ ਲਗਾਏ ਕੈਂਪ ਦਾ ਦਿ੍ਸ਼ | ਤਸਵੀਰਾਂ : ਸੈਣੀ <br/> 31-08-2025
ਟਾਂਡਾ ਉੜਮੁੜ, 30 ਅਗਸਤ (ਭਗਵਾਨ ਸਿੰਘ ਸੈਣੀ)- ਇਕ ਪਾਸੇ ਭਾਰੀ ਮੀਂਹ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ਬੰਦ ਰੱਖਣ ਦੇ ਆਦੇਸ਼ ਦਿੱਤੇ ਹੋਏ ਹਨ ਪਰ ਦੂਜੇ ਪਾਸੇ ਸਿੱਖਿਆ ਵਿਭਾਗ ਪੰਜਾਬ ਵਲੋਂ ਡਾਇਰੈਕਟਰ ਜਨਰਲ ਆਫ ਸਕੂਲ ਐਜੂਕੇਸ਼ਨ ਮੁਹਾਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਸਕੂਲਾਂ ਨੂੰ ਬੰਦ ਰੱਖਣ ਦੇ ਬਾਵਜੂਦ ਹੜ੍ਹਾਂ ਦੀ ਭਾਰੀ ਤਬਾਹੀ ਦੇ ਚਲਦਿਆਂ ਟਾਂਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਵਿਖੇ ਡੀ.ਐਸ.ਈ. ਅੰਜੂ ਸੈਣੀ ਦੀ ਦੇਖ-ਰੇਖ ਹੇਠ ਦਿਵਿਆਂਗ ਵਿਦਿਆਰਥੀਆਂ ਲਈ ਅਸੈਸਮੈਂਟ ਕੈਂਪ ਲਗਾਇਆ ਗਿਆ | ਇਸ ਮੌਕੇ ਉਨ੍ਹਾਂ ਨਾਲ ਡਾਕਟਰ ਧੀਰਜ, ਇਲਿਮਕੋ ਦੀ ਟੀਮ ਤੋਂ ਇਲਾਵਾ ਬੀ.ਪੀ.ਈ.ਓ. ਜਸਵਿੰਦਰ ਪਾਲ ਬਾਂਸਲ ਵੀ ਮੌਜੂਦ ਸਨ | ਟਾਂਡਾ ਦੇ ਵਿਚ ਹੜ੍ਹਾਂ ਕਾਰਨ ਪਹਿਲਾਂ ਹੀ ਹਾਲਾਤ ਖਰਾਬ ਹਨ, ਅਜਿਹੇ ਵਿਚ ਮੁੱਖ ਮੰਤਰੀ ਦੇ ਆਏ ਆਦੇਸ਼ਾਂ ਨੂੰ ਟਿੱਚ ਜਾਣਦੇ ਹੋਏ ਇਨ੍ਹਾਂ ਦਿਵਿਆਂਗ ਬੱਚਿਆਂ ਨੂੰ ਤੰਗ ਕਰਦੇ ਹੋਏ ਸਕੂਲਾਂ ਵਿਚ ਬੁਲਾਇਆ ਜਾ ਰਿਹਾ ਹੈ | ਜੇਕਰ ਦਿਵਿਆਂਗ ਬੱਚਿਆਂ ਨਾਲ ਕੋਈ ਅਣਹੋਣੀ ਵਾਪਰ ਗਈ ਤਾਂ ਇਸ ਦੀ ਜਿੰਮੇਵਾਰੀ ਕੌਣ ਲਵੇਗਾ? ਇਸ ਸਬੰਧੀ ਜਦੋਂ ਸਾਡੀ ਟੀਮ ਵਲੋਂ ਸਕੂਲ ਅੰਦਰ ਕੈਂਪ ਦਾ ਦੌਰਾ ਕੀਤਾ ਗਿਆ ਤਾਂ ਡੀ.ਐਸ.ਈ. ਹੁਸ਼ਿਆਰਪੁਰ ਦੀ ਦੇਖ-ਰੇਖ ਵਿੱਚ ਲਗਾਏ ਗਏ ਇਸ ਕੈਂਪ ਸਬੰਧੀ ਜਾਣਕਾਰੀ ਹਾਸਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਕੈਂਪ ਪਹਿਲਾਂ ਤੋਂ ਹੀ ਅਯੋਜਿਤ ਹਨ ਭਾਵੇਂ ਸਕੂਲ ਬੰਦ ਹਨ ਪਰ ਅਸੀਂ ਸਿੱਖਿਆ ਵਿਭਾਗ ਦੀ ਸਹਿਮਤੀ ਨਾਲ ਹੀ ਇਹ ਕੈਂਪ ਲਗਾਇਆ ਹੈ ਅਤੇ ਅਜਿਹੇ ਹੋਰ ਕੈਂਪ ਵਿਭਾਗ ਵੱਲੋਂ 29 ਅਗਸਤ ਤੋਂ ਲੈ ਕੇ 3 ਸਤੰਬਰ ਤੱਕ ਲਗਾਤਾਰ ਟਾਂਡਾ ਤੋਂ ਇਲਾਵਾ ਦਸੂਹਾ, ਹਾਜੀਪੁਰ, ਗੜ੍ਹਸ਼ੰਕਰ ਦੀ ਬਲਾਕਾਂ ਵਿੱਚ ਲਗਾਏ ਜਾਣਗੇ | ਇਸ ਸਬੰਧੀ ਬੀ.ਪੀ.ਈ.ਓ. ਜਸਵਿੰਦਰ ਪਾਲ ਬਾਂਸਲ ਨੇ ਕਿਹਾ ਕਿ ਕੈਂਪ ਦੌਰਾਨ ਦਿਵਿਆਂਗ ਬੱਚਿਆਂ ਦੀ ਅਸੈਸਮੈਂਟ ਲਗਾ ਕੇ ਅਸੀਂ ਭੇਜ ਰਹੇ ਹਾਂ | ਮੁੱਖ ਮੰਤਰੀ ਪੰਜਾਬ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਸਨ ਅਤੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ਬੰਦ ਹਨ ਉਸ ਦੇ ਬਾਵਜੂਦ ਸਿੱਖਿਆ ਅਧਿਕਾਰੀ ਵੱਲੋਂ ਅਜਿਹੇ ਕੈਂਪਾਂ ਦਾ ਆਯੋਜਨ ਜਾਂ ਤਾਂ 'ਆਪ' ਸਰਕਾਰ ਦੀ ਸਹਿਮਤੀ ਨਾਲ ਹੋ ਰਿਹਾ ਹੈ ਜਾਂ ਫਿਰ ਸਿੱਖਿਆ ਅਧਿਕਾਰੀ ਸਰਕਾਰੀ ਆਦੇਸ਼ਾਂ ਦੀ ਉਲੰਘਣਾ ਕਰ ਰਹੇ ਹਨ | ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਨੂੰ ਜੇਕਰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਫਿਰ ਸਕੂਲਾਂ ਦੇ ਦਿਵਿਆਂਗ ਬੱਚਿਆਂ ਨੂੰ ਸਕੂਲਾਂ ਵਿੱਚ ਬੁਲਾ ਕੇ ਤੰਗ ਪਰੇਸ਼ਾਨ ਕਿਉਂ ਕੀਤਾ ਜਾ ਰਿਹਾ ਹੈ? ਉਨ੍ਹਾਂ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੂੰ ਇਸ ਸਬੰਧੀ ਧਿਆਨ ਦੇਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਢਾਡੇਕਟਵਾਲ ਦੀ ਅਗਵਾਈ 'ਚ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ 50 ਕੁਇੰਟਲ ਚਾਰਾ ਭੇਟ <br/> ਅਗਲੀ ਖ਼ਬਰ ਖ਼ਾਲਸਾ ਕਾਲਜ 'ਚ 7 ਦਿਨਾਂ ਰੁਜ਼ਗਾਰ ਯੋਗਤਾ ਤੇ ਹੁਨਰ ਸਿਖਲਾਈ ਪ੍ਰੋਗਰਾਮ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।