08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਢਾਡੇਕਟਵਾਲ ਦੀ ਅਗਵਾਈ 'ਚ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ 50 ਕੁਇੰਟਲ ਚਾਰਾ ਭੇਟ <br/>

ਅਮਰਜੀਤ ਸਿੰਘ ਢਾਡੇਕਟਵਾਲ ਪਸ਼ੂਆਂ ਲਈ 50 ਕੁਇੰਟਲ ਚਾਰਾ ਮਦਦ ਲਈ ਭੇਟ ਕਰਦੇ ਹੋਏ | ਤਸਵੀਰ : ਬਲਵਿੰਦਰਜੀਤ ਸਿੰਘ ਸੈਣੀ <br/> 31-08-2025
ਭੰਗਾਲਾ, 30 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਦਰਿਆ ਬਿਆਸ ਨੇੜਲੇ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਹਾਲਾਤ ਅਜੇ ਵੀ ਅਣਸੁਖਾਵੇਂ ਬਣੇ ਹੋਏ ਹਨ ਤੇ ਹੜ੍ਹ ਦੀ ਮਾਰ ਕਾਰਨ ਪਸ਼ੂ ਵੀ ਵੱਡੇ ਪੱਧਰ 'ਤੇ ਪ੍ਰਭਾਵਿਤ ਹੋਇਆ ਹੈ | ਕਾਂਗਰਸੀ ਆਗੂ ਤੇ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ ਅਮਰਜੀਤ ਸਿੰਘ ਢਾਡੇਕਟਵਾਲ ਨੇ ਟੀਮ ਸਮੇਤ ਹੜ੍ਹ ਪ੍ਰਭਾਵਿਤ ਵੱਖ-ਵੱਖ ਪਿੰਡਾਂ ਵਿਚ ਸਥਿਤੀ ਦਾ ਜਾਇਜ਼ਾ ਲਿਆ ਅਤੇ ਪਿੰਡ ਮਹਿਤਾਬਪੁਰ, ਹਲੇੜ ਜਨਾਰਧਨ ਤੇ ਮੋਤਲਾ ਦੇ ਲੋੜਵੰਦ ਪਰਿਵਾਰਾਂ ਦੇ ਪਸ਼ੂਆਂ ਲਈ ਕਰੀਬ 50 ਕੁਇੰਟਲ ਚਾਰਾ ਭੇਟ ਕੀਤਾ | ਇਸ ਸਮੇਂ ਗੱਲਬਾਤ ਕਰਦਿਆਂ ਅਮਰਜੀਤ ਸਿੰਘ ਢਾਡੇਕਟਵਾਲ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਅੰਦਰ ਹੋ ਰਹੀ ਕਈ ਗੁਣਾ ਵਾਧੂ ਬਰਸਾਤ ਕਾਰਨ ਆਏ ਹੜ੍ਹ ਦੀ ਮਾਰ ਨੇ ਹਲਕਾ ਮੁਕੇਰੀਆਂ ਦੇ ਪਿੰਡਾਂ ਵਿਚ ਹਜ਼ਾਰਾਂ ਏਕੜ ਝੋਨੇ ਤੇ ਗੰਨੇ ਦੀ ਫ਼ਸਲ ਸਮੇਤ ਸਬਜ਼ੀਆਂ ਤੇ ਪਸ਼ੂਆਂ ਦੇ ਚਾਰੇ ਨੂੰ ਤਬਾਹ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ 2023 ਵਿਚ ਆਏ ਹੜ੍ਹਾਂ ਕਾਰਨ ਵੀ ਫ਼ਸਲਾਂ ਤਬਾਹ ਹੋ ਗਈਆਂ ਸਨ ਜਿਸ ਦਾ ਸੂਬਾ ਸਰਕਾਰ ਵੱਲੋਂ ਢੁਕਵਾਂ ਮੁਆਵਜ਼ਾ ਤੱਕ ਨਹੀਂ ਦਿੱਤਾ ਗਿਆ ਸੀ | ਇਸ ਮੌਕੇ ਸਤਿੰਦਰ ਸਿੰਘ ਖਿਜ਼ਰਪੁਰ, ਸਰਪੰਚ ਮਨਜਿੰਦਰ ਸਿੰਘ ਮਹਿਤਾਬਪੁਰ, ਭੁਪਿੰਦਰ ਸਿੰਘ ਪੁਰਾਣਾ ਭੰਗਾਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 2 ਨੌਜਵਾਨ ਹੈਰੋਇਨ ਦਾ ਸੇਵਨ ਕਰਦੇ ਕੀਤੇ ਕਾਬੂ <br/> ਅਗਲੀ ਖ਼ਬਰ ਮੁੱਖ ਮੰਤਰੀ ਦੇ ਹੁਕਮਾਂ ਨੂੰ ਟਿੱਚ ਜਾਣਦੇ ਹੋਏ ਸਿੱਖਿਆ ਵਿਭਾਗ ਨੇ ਦਿਵਿਆਂਗ ਵਿਦਿਆਰਥੀਆਂ ਲਈ ਲਗਾਇਆ ਅਸੈਸਮੈਂਟ ਕੈਂਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।