14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪ੍ਰਵਾਸੀ ਭਾਰਤੀਆਂ ਵਲੋਂ ਹੜ੍ਹ ਪੀੜਤਾਂ ਲਈ ਭੇਜੀ 5 ਲੱਖ ਦੀ ਰਾਸ਼ੀ ਸੁਖਬੀਰ ਸਿੰਘ ਬਾਦਲ ਨੂੰ ਭੇਟ

ਅਜੀਤ ਡੈਸਕ 21-09-2025
ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਦਲਵੀਰ ਸਿੰਘ ਗਿੱਲ ਅਮਰੀਕਾ, ਪਰਮਜੀਤ ਸਿੰਘ ਗਿੱਲ ਅਮਰੀਕਾ ਤੇ ਗੁਰਮੀਤ ਸਿੰਘ ਗਿੱਲ ਅਮਰੀਕਾ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਭੇਜੀ ਗਈ 5 ਲੱਖ ਰੁਪਏ ਦੀ ਨਕਦ ਰਾਸ਼ੀ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੂੰ ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ, ਗੁਰਜੀਤ ਸਿੰਘ ਨੀਲਾ ਨਲੋਆ, ਪਿ੍ੰ: ਹਰਜਿੰਦਰ ਸਿੰਘ, ਜਸਪਾਲ ਸਿੰਘ ਚੱਕ ਗੁੱਜਰਾਂ, ਗੁਰਪਾਲ ਸਿੰਘ ਲਾਚੋਵਾਲ, ਮਾ: ਮੁਕੇਸ਼, ਪਿ੍ਤਪਾਲ ਸਿੰਘ ਢੱਡਾ, ਇਕਬਾਲ ਸਿੰਘ ਜੌਹਲ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਨੇ ਸੌਂਪੀ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਐਨ. ਆਰ. ਆਈ. ਵੀਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ 'ਤੇ ਜਦੋਂ-ਜਦੋਂ ਕੋਈ ਔਖੀ ਘੜੀ ਆਈ ਹੈ, ਉਦੋਂ ਐਨ. ਆਰ. ਆਈ. ਵੀਰਾਂ ਵਲੋਂ ਪਹਿਲਕਦਮੀ ਕਰਦਿਆਂ ਵੱਡੀ ਪੱਧਰ 'ਤੇ ਆਪਣਾ ਯੋਗਦਾਨ ਪਾਇਆ ਹੈ | ਇਸ ਮੌਕੇ ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ (ਬ) ਨੇ ਹਮੇਸ਼ਾਂ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਨੂੰ ਪਹਿਲ ਦਿੱਤੀ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਵੀ ਸ: ਸੁਖਬੀਰ ਸਿੰਘ ਬਾਦਲ ਵਲੋਂ ਸਭ ਤੋਂ ਪਹਿਲਾਂ ਦੌਰਾ ਕਰਦਿਆਂ ਉਥੇ ਲੋੜਵੰਦਾਂ ਦੀ ਬਾਂਹ ਫੜੀ ਹੈ, ਜੋ ਸ਼ਲਾਘਾਯੋਗ ਹੈ |
ਪਿਛਲੀ ਖ਼ਬਰ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਫੁੱਟਬਾਲ ਖੇਡਾਂ 'ਚ ਫੁੱਟਬਾਲ ਅਕੈਡਮੀ ਪਾਲਦੀ ਬਣੀ ਚੈਂਪੀਅਨ ਅਗਲੀ ਖ਼ਬਰ ਟਰੈਕਟਰ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।