14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਓਕਡੇਲੀਅਨਜ਼ ਨੇ 69ਵੀਂ ਪੰਜਾਬ ਜ਼ੋਨਲ ਅਥਲੈਟਿਕਸ ਚੈਂਪੀਅਨਸ਼ਿਪ 'ਚ ਜਿੱਤੇ 56 ਤਗਮੇ

ਅਜੀਤ ਡੈਸਕ 21-09-2025
ਬੁੱਲ੍ਹੋਵਾਲ, 20 ਸਤੰਬਰ (ਲੁਗਾਣਾ)-ਸੀ. ਬੀ. ਐਸ. ਈ. ਮਾਨਤਾ ਪ੍ਰਾਪਤ ਓਕਡੇਲ ਸੀਨੀਅਰ ਸੈਕੰਡਰੀ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ 69ਵੀਂ ਪੰਜਾਬ ਜ਼ੋਨਲ ਐਥਲੈਟਿਕਸ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ 'ਚ 26 ਸੋਨੇ, 18 ਚਾਂਦੀ ਤੇ 12 ਕਾਂਸੀ ਦੇ ਤਗਮਿਆਂ ਨਾਲ ਕੁੱਲ 56 ਤਗਮੇ ਜਿੱਤੇ | ਸੋਨੇ ਤੇ ਚਾਂਦੀ ਦੇ ਤਗਮੇ ਜਿੱਤਣ ਵਾਲੇ 44 ਵਿਦਿਆਰਥੀਆਂ ਨੂੰ ਆਉਣ ਵਾਲੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲੇ ਲਈ ਚੁਣਿਆ ਗਿਆ ਹੈ | ਮੁਕਾਬਲੇ 'ਚ ਅੰਡਰ-14, ਅੰਡਰ-17 ਅਤੇ ਅੰਡਰ-19 ਸ਼੍ਰੇਣੀਆਂ ਵਿਚ ਮੁੰਡਿਆਂ ਤੇ ਕੁੜੀਆਂ ਲਈ ਮੁਕਾਬਲੇ ਸ਼ਾਮਿਲ ਸਨ | ਸਕੂਲ ਦੀ ਮੁੱਖ ਸੰਚਾਲਕਾ ਹਰਿੰਦਰ ਸੈਣੀ, ਪਿ੍ੰਸੀਪਲ ਜੈਸਮੀਨ ਸੈਣੀ ਤੇ ਮੈਨੇਜਰ ਇੰਜ: ਰਾਹੁਲ ਸੈਣੀ ਨੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ 'ਚ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ ਉਨ੍ਹਾਂ ਦੀ ਸਫਲਤਾ ਦੀ ਕਾਮਨਾ ਕੀਤੀ | ਉਨ੍ਹਾਂ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀ ਪੜ੍ਹਾਈ ਤੇ ਖੇਡਾਂ ਦੋਵਾਂ 'ਚ ਨਵੇਂ ਰਿਕਾਰਡ ਕਾਇਮ ਕਰ ਰਹੇ ਹਨ |
ਪਿਛਲੀ ਖ਼ਬਰ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਵੇ ਸਰਕਾਰ-ਉਂਕਾਰ ਸਿੰਘ ਅਗਲੀ ਖ਼ਬਰ ਜ਼ੋਨਲ ਅਥਲੈਟਿਕਸ ਮੁਕਾਬਲਿਆਂ 'ਚ ਸਰਵਹਿੱਤਕਾਰੀ ਸਕੂਲ ਹਾਜੀਪੁਰ ਦਾ ਪ੍ਰਦਰਸ਼ਨ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।