13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਨਾਤਨ ਧਰਮ ਕਾਲਜ 'ਚ ਭਾਈ ਘਨ੍ਹੱਈਆ ਜੀ ਦੇ ਜਨਮ ਦਿਵਸ ਮੌਕੇ ਲੈਕਚਰ

ਅਜੀਤ ਡੈਸਕ 21-09-2025
ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਹੇਮਾ ਸ਼ਰਮਾ, ਸਕੱਤਰ ਸ੍ਰੀਗੋਪਾਲ ਸ਼ਰਮਾ ਤੇ ਪਿੰ੍ਰਸੀਪਲ ਡਾ. ਸਵਿਤਾ ਗੁਪਤਾ ਏਰੀ ਦੇ ਮਾਰਗ ਦਰਸ਼ਨ ਅਤੇ ਐਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਮਨਪ੍ਰੀਤ ਕੌਰ ਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਗੁਰਚਰਨ ਸਿੰਘ ਦੀ ਯੋਗ ਅਗਵਾਈ ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਹੁਸ਼ਿਆਰਪੁਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਈ ਘਨ੍ਹੱਈਆ ਜੀ ਮਾਨਵ ਸੇਵਾ ਸੰਕਲਪ ਪ੍ਰੋਗਰਾਮ ਦਾ ਸ਼ਾਨਦਾਰ ਆਯੋਜਨ ਕੀਤਾ | ਪ੍ਰੋਗਰਾਮ 'ਚ ਸਮਾਜ ਸੇਵੀ ਪ੍ਰੋ. ਬਹਾਦਰ ਸਿੰਘ ਸੁਨੇਤ ਤੇ ਬਲਜੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਪਿ੍ੰ. ਡਾ. ਸਵਿਤਾ ਗੁਪਤਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ | ਪ੍ਰੋ. ਬਹਾਦਰ ਸਿੰਘ ਸੁੁਨੇਤ ਨੇ ਭਾਈ ਘਨ੍ਹੱਈਆ ਜੀ ਦੇ ਜੀਵਨ ਤੇ ਉਨ੍ਹਾਂ ਦੀ ਸੇਵਾ ਭਾਵਨਾ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਸਮਾਜ ਸੇਵਾ ਨੂੰ ਸਭ ਤੋਂ ਉੱਤਮ ਧਰਮ ਦਾ ਦਰਜਾ ਦਿੱਤਾ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਰਾਹੀਂ ਹੀ ਵਿਦਿਆਰਥੀਆਂ ਵਿਚ ਸੇਵਾ ਭਾਵਨਾ ਦਾ ਜਜ਼ਬਾ ਪੈਦਾ ਕੀਤਾ ਜਾ ਸਕਦਾ ਹੈ | ਬਲਜੀਤ ਸਿੰਘ ਨੇ ਨੇਤਰ ਦਾਨ ਨੂੰ ਸਮਾਜ ਸੇਵਾ ਦੇ ਰੂਪ ਵਿਚ ਇਕ ਮਹੱਤਵਪੂਰਨ ਦਾਨ ਵਜੋਂ ਉਜਾਗਰ ਕੀਤਾ | ਉਨ੍ਹਾਂ ਕਿਹਾ ਕਿ ਹਰ ਸਾਲ ਹਜ਼ਾਰਾਂ ਲੋਕ ਅੱਖਾਂ ਦੀ ਰੌਸ਼ਨੀ ਤੋਂ ਵਾਂਝੇ ਹੋ ਜਾਂਦੇ ਹਨ, ਜਦ ਕਿ ਨੇਤਰ ਦਾਨ ਦਾ ਇਕ ਫ਼ੈਸਲਾ ਉਨ੍ਹਾਂ ਲਈ ਉਮੀਦ ਦੀ ਇਕ ਕਿਰਨ ਬਣ ਸਕਦਾ ਹੈ | ਪ੍ਰੋਗਰਾਮ ਦੇ ਅੰਤ 'ਚ ਆਏ ਹੋਏ ਮਹਿਮਾਨਾਂ ਨੂੰ ਬੂਟੇੇ ਦੇ ਕੇ ਸਨਮਾਨਿਤ ਕੀਤਾ | ਨੋਡਲ ਅਫ਼ਸਰ ਡਾ. ਗੁਰਚਰਨ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹਰਵਿੰਦਰ ਸਿੰਘ, ਡਾ. ਕਿਸ਼ੋਰੀ ਲਾਲ, ਪ੍ਰੋ. ਵਿਪਨ ਕੁਮਾਰ ਤੇ ਨੇਹਾ ਵਸ਼ਿਸ਼ਟ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਸੀ. ਐਚ. ਸੀ. ਭੂੰਗਾ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਸਰਕਾਰੀ ਸਕੂਲ ਲਾਂਬੜਾ ਦੇ ਖਿਡਾਰੀਆਂ ਦੀ ਜ਼ਿਲ੍ਹਾ ਤੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿਚ ਹੂੰਝਾਫੇਰ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।